ਕੋਰੋਨਾ ਵਾਇਰਸ ਦੇ ਡਰੋਂ ਪੰਜਾਬ ਪਰਤੇ 90,000 ਐੱਨਆਰਆਈ, ਸੰਕਰਮਣ ਦੀ ਗਿਣਤੀ ਵਧਣ ਦਾ ਖਦਸ਼ਾ

TeamGlobalPunjab
1 Min Read

ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਜਾਨਲੇਵਾ ਬਿਮਾਰੀ ਦੇ ਹੁਣ ਤੱਕ 500 ਦੇ ਲਗਭਗ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ 90 ਹਜ਼ਾਰ NRI ਦੇ ਵਾਪਸ ਆਉਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੂੰ ਪੱਤਰ ਲਿਖਕੇ ਇਸਦੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ‘ਚ ਲਗਭਗ 90 ਹਜ਼ਾਰ NRI ਪੰਜਾਬ ਵਿੱਚ ਆਏ ਹਨ ਅਤੇ ਉਨ੍ਹਾਂ ‘ਚੋਂ ਜ਼ਿਆਦਾਤਰ ਆਪਣੇ ਲੋਕਲ ਸੰਪਰਕ ਦਾ ਫਾਇਦਾ ਚੁੱਕ ਕੇ ਲੁਕੇ ਹੋਏ ਹਨ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਨ੍ਹਾਂ ਲੋਕਾਂ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ ਲੱਛਣ ਹੋ ਸਕਦੇ ਹਨ। ਇਸ ਦੇ ਨਾਲ ਹੀ ਬਲਬੀਰ ਸਿੱਧੂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਡਾਕਟਰ, ਵੈਂਟਿਲੇਟਰ ਹੋਰ ਮੈਡੀਕਲ ਸਪੈਸ਼ਲਿਸਟਾਂ ਅਤੇ ਤਮਾਮ ਸੁਵਿਧਾਵਾਂ ਉਪਲੱਬਧ ਕਰਵਾਉਣ ਦੀ ਮੰਗ ਕੀਤੀ ਹੈ।

ਪੰਜਾਬ ਨੇ ਕੇਂਦਰ ਸਰਕਾਰ ਤੋਂ ਰਾਹਤ ਦੇ ਤੌਰ ‘ਤੇ 150 ਕਰੋਡ਼ ਰੁਪਏ ਕੋਰੋਨਾ ਵਾਇਰਸ ਦੇ ਸੰਕਰਮਣ ਨਾਲ ਨਜਿੱਠਣ ਲਈ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ। ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 26 ਮਰੀਜ਼ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਇੱਕ ਦੀ ਮੌਤ ਹੋ ਚੁੱਕੀ ਹੈ।

Share this Article
Leave a comment