ਫਰੀਦਕੋਟ ਜੇਲ ਦੇ 908 ਕੈਦੀ ਕਾਲਾ ਪੀਲੀਆ ਦਾ ਸ਼ਿਕਾਰ, 242 ਕੈਦੀਆਂ ਦਾ ਕੀਤਾ ਜਾ ਰਿਹੈ ਇਲਾਜ

Rajneet Kaur
2 Min Read

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਨੋਟਿਸ ਮਗਰੋਂ ਸੂਬੇ ਦੀਆਂ ਜੇਲਾਂ ‘ਚ ਬੰਦ ਕੈਦੀਆਂ ਦੇ ਟੈਸਟ ਕਰਵਾਏ ਜਾ ਰਹੇ ਹਨ। ਜਿਸ ਤੋਂ ਬਾਅਦ ਪੰਜਾਬ ਦੀ ਫਰੀਦਕੋਟ ਜੇਲ ਤੋਂ ਹੈਰਾਨੀਜਨਕ ਅੰਕੜੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਜੇਲ ਵਿਚੋਂ 2941 ਕੈਦੀਆਂ ਦੀ ਟੈਸਟ ਰਿਪੋਰਟ ਹੈਰਾਨ ਕਰਨ ਵਾਲੀ ਹੈ, ਇਸ ਦੌਰਾਨ 908 ਕੈਦੀ ਕਾਲੇ ਪੀਲੀਏ ਦੀ ਨਾਮੁਰਾਦ ਬਿਮਾਰੀ ਦੇ ਸ਼ਿਕਾਰ ਪਾਏ ਗਏ ਹਨ।

ਇਸ ਮਾਮਲੇ ਸਬੰਧੀ ਫਰੀਦਕੋਟ ਸਿਵਲ ਹਸਪਤਾਲ ਦੇ ਸੀ.ਐਮ.ਓ. ਜਸਪਾਲ ਸਿੰਘ ਨੇ ਦਸਿਆ ਕਿ ਹਸਪਤਾਲ ਵਿਚ 2941 ਟੈਸਟ ਕੀਤੇ ਗਏ, ਜਿਨ੍ਹਾਂ ‘ਚੋਂ 908 ਕੈਦੀ ਪਾਜ਼ਟਿਵ ਪਾਏ ਗਏ। ਇਨ੍ਹਾਂ ’ਚੋਂ 368 ਮਰੀਜਾਂ ਨੂੰ ਇਲਾਜ ਦੀ ਲੋੜ ਸੀ ਜਿਸ ਵਿਚੋਂ 242 ਕੈਦੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। 504 ਮਰੀਜ਼ਾਂ ਨੂੰ ਇਲਾਜ ਦੀ ਲੋੜ ਨਹੀਂ ਹੈ।

ਜਸਪਾਲ ਸਿੰਘ ਨੇ ਦਸਿਆ ਕਿ ਕੋਈ ਵੀ ਸਰਿੰਜ ਇੰਫੈਕਟੇਡ ਮਰੀਜ਼ ਤੋਂ ਇਲਾਵਾ ਹੋਰ ਕਿਸੇ ਨੇ ਵਰਤੋਂ ਕੀਤੀ ਹੋਵੇ ਜਾਂ ਖੂਨ ਦੇ ਸੰਪਰਕ ‘ਚ ਆਉਣ ਨਾਲ ਕਾਲਾ ਪੀਲੀਆ ਫੈਲਦਾ ਹੈ। ਇਨ੍ਹਾਂ ਮਰੀਜ਼ਾਂ ਦਾ ਇਲਾਜ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਹੈ। ਹੈਪੇਟਾਈਟਸ-ਸੀ ਤੋਂ ਪੀੜਤ ਇਨ੍ਹਾਂ ਕੈਦੀਆਂ ਦੇ ਹੋਰ ਲੋੜੀਂਦੇ ਟੈਸਟ ਵੀ ਕਰਵਾਏ ਜਾਣਗੇ। ਇਸ ਤੋਂ ਇਹ ਸਪੱਸ਼ਟ ਹੋ ਜਾਵੇਗਾ ਕਿ ਇਸ ਬਿਮਾਰੀ ਦਾ ਵਾਇਰਸ ਸਰੀਰ ਵਿਚ ਕਿਸ ਹੱਦ ਤਕ ਫੈਲਿਆ ਹੈ। ਡਾਕਟਰਾਂ ਅਨੁਸਾਰ  ਇਸ ਨਾਲ ਲੀਵਰ ਦੀ ਬਿਮਾਰੀ ਹੋ ਜਾਂਦੀ ਹੈ। ਇਹ ਕਈ ਵਾਰ ਜਿਗਰ ਨੂੰ ਬਹੁਤ ਗੰਭੀਰ ਨੁਕਸਾਨ ਪਹੁੰਚਾਉਂਦਾ ਹੈ। ਇਸ ਨਾਲ ਲੀਵਰ ਫੇਲ੍ਹ ਹੋਣਾ ਜਾਂ ਕੈਂਸਰ ਵੀ ਹੋ ਸਕਦਾ ਹੈ। ਇਹ ਵਾਇਰਸ ਸੰਕਰਮਿਤ ਖ਼ੂਨ ਰਾਹੀਂ ਫੈਲਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment