ਨਵੀਂ ਦਿੱਲੀ : ਬੀਜੇਪੀ ਦੇ ਸੀਨੀਅਰ ਲੀਡਰ ਲਾਲ ਕ੍ਰਿਸ਼ਨ ਅਡਵਾਨੀ ਦਾ ਅੱਜ ਜਨਮਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬੀਜੇਪੀ ਕੌਮੀ ਪ੍ਰਧਾਨ ਜੇਪੀ ਨੱਢਾ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਅਤੇ ਉਹਨਾਂ ਨੂੰ ਕੇਕ ਵੀ ਖਿਲਾਇਆ। ਲਾਲ ਕ੍ਰਿਸ਼ਨ ਅਡਵਾਨੀ ਦਾ ਜਨਮ ਪਾਕਿਸਤਾਨ ਦੇ ਕਰਾਚੀ ‘ਚ ਇੱਕ ਸਿੰਧੀ ਪਰਿਵਾਰ ‘ਚ ਹੋਇਆ। ਅੱਜ ਉਹ 93 ਸਾਲ ਦੇ ਹੋ ਗਏ ਹਨ।
ਸੀਨੀਅਰ ਲੀਡਰ ਲਾਲ ਕ੍ਰਿਸ਼ਨ ਅਡਵਾਨੀ ਦੇ ਜਨਮਦਿਨ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਤ ਕਈ ਵੱਡੇ ਲੀਡਰਾਂ ਨੇ ਉਹਨਾਂ ਨੂੰ ਸੋਸ਼ਲ ਮੀਡੀਆ ‘ਤੇ ਵਧਾਈ ਦਿੱਤੀ ਸੀ। ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਨੂੰ ਮਿਲਣ ਤੋਂ ਪਹਿਲਾਂ ਟਵੀਟ ਕਰਕੇ ਵੀ ਵਧਾਈ ਦਿੱਤੀ ਸੀ। ਪੀਐਮ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਸੀ ਕਿ – ”ਭਾਜਪਾ ਨੂੰ ਜਨ-ਜਨ ਤਕ ਪਹੁੰਚਾਉਣ ਦੇ ਨਾਲ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ੍ਰੀ ਲਾਲਕ੍ਰਿਸ਼ਨ ਅਡਵਾਨੀ ਜੀ ਨੂੰ ਜਨਮਦਿਨ ਦੀ ਬਹੁਤ ਬਹੁਤ ਵਧਾਈ, ਉਹ ਪਾਰਟੀ ਦੇ ਕਰੋੜਾਂ ਵਰਕਰਾਂ ਦੇ ਨਾਲ ਹੀ ਦੇਸ਼ ਵਾਸੀਆਂ ਦੇ ਪ੍ਰੇਰਣਾ ਦੇ ਸਰੋਤ ਹਨ। ਮੈ ਉਹਨਾਂ ਦੀ ਉਮਰ ਲੰਬੀ ਅਤੇ ਤੰਦਰੁਸਤ ਜੀਵਨ ਲਈ ਪ੍ਰਾਥਨਾ ਕਰਦਾ ਹਾਂ।”