94 ਸਾਲ ਦੇ ਹੋਏ ਲਾਲ ਕ੍ਰਿਸ਼ਨ ਅਡਵਾਨੀ, PM ਮੋਦੀ, ਸ਼ਾਹ ਤੇ ਵੈਂਕਇਆ ਨਾਇਡੂ ਨੇ ਹੱਥ ਫੜ ਕੇ ਕਟਵਾਇਆ ਕੇਕ

TeamGlobalPunjab
1 Min Read

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਅੱਜ 94 ਸਾਲ ਦੇ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਭਾਜਪਾ ਦੇ ਸਾਰੇ ਨੇਤਾਵਾਂ ਨੇ ਲਾਲ ਕ੍ਰਿਸ਼ਨ ਅਡਵਾਨੀ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵੈਂਕਈਆ ਨਾਇਡੂ, ਰਾਜਨਾਥ ਸਿੰਘ, ਅਮਿਤ ਸ਼ਾਹ ਨੇ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚ ਕੇ ਜਨਮ ਦਿਨ ਮਨਾਇਆ। ਇਸ ਦੌਰਾਨ ਵੈਂਕਈਆ ਨਾਇਡੂ ਨੇ ਲਾਲ ਕ੍ਰਿਸ਼ਨ ਅਡਵਾਨੀ ਦਾ ਹੱਥ ਫੜ ਕੇ ਕੇਕ ਕੱਟਿਆ ਅਤੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਸੀ। ਉਨ੍ਹਾਂ ਕਿਹਾ, ‘ਸਤਿਕਾਰਯੋਗ ਅਡਵਾਨੀ ਜੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਉਨ੍ਹਾਂ ਲਿਖਿਆ ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।

Share this Article
Leave a comment