ਤਬਲੀਗੀ ਜਮਾਤ ਨਾਲ ਸਬੰਧਤ 960 ਵਿਦੇਸ਼ੀਆਂ ਨੂੰ ਗ੍ਰਹਿ ਮੰਤਰਾਲੇ ਨੇ ਕੀਤਾ ਬਲੈਕਲਿਸਟ

TeamGlobalPunjab
1 Min Read

ਨਵੀਂ ਦਿੱਲੀ: ਤਬਲੀਗੀ ਜਮਾਤ ਦੇ ਪ੍ਰੋਗਰਾਮਾਂ ‘ਚ ਸ਼ਾਮਲ ਹੋਣ ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਕੋਰੋਨਾ ਇਨਫੈਕਸ਼ਨ ਫੈਲਾਉਣ ਦੇ ਦੋਸ਼ੀ 960 ਵਿਦੇਸ਼ੀਆਂ ਦਾ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਵਿਦੇਸ਼ੀਆਂ ਨੂੰ ਕਾਲੀ ਸੂਚੀ ‘ਚ ਸ਼ਾਮਲ ਕਰ ਕੇ ਉਨ੍ਹਾਂ ਲਈ ਦੇਸ਼ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ ਕਰ ਦਿੱਤੇ ਹਨ।

ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਟੂਰਿਸਟ ਵੀਜ਼ੇ ‘ਤੇ ਭਾਰਤ ਆਉਣ ਤੋਂ ਬਾਅਦ ਤਬਲੀਗੀ ਸਰਗਰਮੀਆਂ ‘ਚ ਸ਼ਾਮਲ ਹੋ ਕੇ ਇਨ੍ਹਾਂ ਲੋਕਾਂ ਨੇ ਵੀਜ਼ਾ ਨਿਯਮਾਂ ਦੀ ਉਲੰਘਣਾ ਕੀਤੀ ਹੈ ਤੇ ਇਸ ਕਾਰਨ ਉਨ੍ਹਾਂ ਦਾ ਮੌਜੂਦਾ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਇਨ੍ਹਾਂ ਨੇ ਲਾਕ ਡਾਊਨ ਦੌਰਾਨ ਵੱਡੀ ਗਿਣਤੀ ‘ਚ ਇਕੱਠੇ ਨਾ ਹੋਣ ਦੇ ਨਿਰਦੇਸ਼ਾਂ ਦੀ ਵੀ ਉਲੰਘਣਾ ਕੀਤੀ ਹੈ। ਇਸ ਕਾਰਨ ਇਨ੍ਹਾਂ ਸਾਰਿਆਂ ਨੂੰ ਕਾਲੀ ਸੂਚੀ ‘ਚ ਪਾ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਸਣੇ ਸਾਰੇ ਸੂਬਿਆਂ ਦੇ ਪੁਲਿਸ ਮੁਖੀਆਂ ਨੂੰ ਇਨ੍ਹਾਂ ਵਿਦੇਸ਼ੀ ਤਬਲੀਗੀਆਂ ਖ਼ਿਲਾਫ਼ ਵਿਦੇਸ਼ੀ ਕਾਨੂੰਨ ਤੇ ਆਫ਼ਤ ਮੈਨੇਜਮੈਂਟ ਕਾਨੂੰਨ ਦੀਆਂ ਮਦਾਂ ਤਹਿਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਨ੍ਹਾਂ ਕਾਨੂੰਨਾਂ ਤਹਿਤ ਉਨ੍ਹਾਂ ਨੂੰ ਗਿ੍ਫ਼ਤਾਰ ਵੀ ਕੀਤਾ ਜਾ ਸਕਦਾ ਹੈ।

- Advertisement -

Share this Article
Leave a comment