ਨਵਾਂਸ਼ਹਿਰ: ਕਿਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਅਤੇ ਹੋਰ ਕਿਸਾਨ ਜਥੇਬੰਦੀਆਂ ਵਲੋਂ ਨਵਾਂਸ਼ਹਿਰ ਵਿੱਚ ਰਿਲਾਇੰਸ ਮਾਲ ਸਟੋਰ ਨੂੰ ਪੂਰਨ ਤੌਰ ਬੰਦ ਕਰਨ ਲਈ ਰਿਲਾਇੰਸ ਸਮਾਰਟ ਸੁਪਰ ਸਟੋਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਕੇਂਦਰ ਸਰਕਾਰ ਵੱਲੋਂ ਜੋ ਕਿਸਾਨੀ ਮਾਰੂ ਆਰਡੀਨੈਂਸ ਬਿਲ ਪਾਸ ਕੀਤੇ ਗਏ ਹਨ ਉਨ੍ਹਾਂ ਦੇ ਰੋਸਵਜੋਂ ਪੂਰੇ ਪੰਜਾਬ ਵਿੱਚ ਇਨ੍ਹਾਂ ਆਰਡੀਨੈਂਸ ਖਿਲਾਫ ਕਿਸਾਨਾਂ ਵਲੋਂ ਆਪਣੇ ਸ਼ੰਘਰਸ਼ ਕੀਤੇ ਜਾ ਰਹੇ ਹਨ। ਇਨ੍ਹਾਂ ਧਰਨਿਆਂ ਅਤੇ ਰੋਸ ਪ੍ਰਦਰਸ਼ਨਾ ਵਿੱਚ ਕਿਸਾਨ ਅਤੇ ਕਿਸਾਨੀ ਨਾਲ ਜੁੜੇ ਲੋਕ ਭਾਰੀ ਗਿਣਤੀ ਵਿੱਚ ਇੱਕਠੇ ਹੋ ਕੇ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਬਿੱਲ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਇਹਨਾ ਧਰਨਿਆਂ ਵਿੱਚ ਅੰਬਾਨੀ ਅਤੇ ਅਡਾਨੀ ਦੇ ਵਲੋ ਪੰਜਾਬ ਵਿੱਚ ਪੈਟਰੋਲ ਪੰਪ, ਰਿਲਾਇੰਸ ਕੰਪਨੀ ਦੇ ਮਾਲ ਹਾਊਸਾਂ ਨੂੰ ਪੰਜਾਬ ਵਿੱਚੋਂ ਬੰਦ ਕਰਨ ਦਾ ਐਲਾਨ ਵੀ ਕੀਤਾ ਹੈ।
ਕਿਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਕਿਸਾਨਾਂ ਨੇ ਨਵਾਂਸ਼ਹਿਰ ਤੋਂ ਚੰਡੀਗੜ੍ਹ ਮਾਰਗ ਤੇ ਸਥਿਤ ਰਿਲਾਇੰਸ ਕੰਪਨੀ ਦੇ ਸਮਾਰਟ ਸਟੋਰ ਨੂੰ ਪੂਰਨ ਤੌਰ ‘ਤੇ ਬੰਦ ਕਰਨ ਲਈ ਇੱਥੇ ਇੱਕ ਵਿਸ਼ਾਲ ਧਰਨਾ ਲਗਾ ਦਿੱਤਾ ਹੈ। ਇਸ ਤੋਂ ਅੱਗੇ ਇਨ੍ਹਾਂ ਕਿਸਾਨਾਂ ਦਾ ਅਗਲਾ ਕਦਮ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ਵੀ ਬੰਦ ਕਰਵਾਉਣ ਲਈ ਵੀ ਸ਼ੰਘਰਸ਼ ਕਰਨਗੇ।