ਬਲਬੀਰ ਸਿੰਘ ਸਿੱਧੂ ਕੋਰੋਨਾ ਪਾਜ਼ਿਟਿਵ, ਬੀਤੇ ਦਿਨੀਂ ਰੈਲੀ ‘ਚ ਰਾਹੁਲ ਤੇ ਕੈਪਟਨ ਨਾਲ ਕੀਤੀ ਸੀ ਮੁਲਾਕਾਤ

TeamGlobalPunjab
1 Min Read

ਚੰਡੀਗੜ੍ਹ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਬਲਬੀਰ ਸਿੱਧੂ ਨੇ ਕੋਰੋਨਾ ਦੇ ਹਲਕੇ ਲੱਛਣ ਦਿਖਣ ਬਾਅਦ ਟੈਸਟ ਕਰਵਾਇਆ ਸੀ। ਉਨ੍ਹਾਂ ਨੂੰ ਬੁਖਾਰ ਅਤੇ ਸਰੀਰ ਵਿੱਚ ਦਰਦ ਸੀ। ਮੰਤਰੀ ਨੇ ਕਿਹਾ, “ਮੇਰੀ ਸਵੇਰ ਤੋਂ ਤਬੀਅਤ ਠੀਕ ਨਹੀਂ ਸੀ, ਇਸ ਲਈ ਮੈਂ ਆਪਣਾ ਟੈਸਟ ਕਰਵਾ ਲਿਆ।” ਇਸ ਦੌਰਾਨ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਜਲਦ ਜਾਂਚ ਕੀਤੀ ਜਾਵੇਗੀ।

ਦਸ ਦਈਏ ਬੀਤੇ ਦਿਨੀਂ ਬਲਬੀਰ ਸਿੱਧੂ ਸੰਗਰੂਰ ਵਿੱਖ਼ੇ ਰਾਹੁਲ ਗਾਂਧੀ ਦੇ ਪ੍ਰੋਗਰਾਮ ਦੇ ਇੰਚਾਰਜ ਸਨ। ਬਲਬੀਰ ਸਿੱਧੂ ਇਸ ਮੌਕੇ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਹਰੀਸ਼ ਰਾਵਤ, ਵਿਜੇ ਇੰਦਰ ਸਿੰਗਲਾ ਅਤੇ ਰਜਿੰਦਰ ਕੌਰ ਭੱਠਲ ਸਮੇਤ ਅਨੇਕਾਂ ਆਗੂਆਂ ਦੇ ਸੰਪਰਕ ਵਿੱਚ ਰਹੇ ਸਨ।

Share This Article
Leave a Comment