ਅੰਮ੍ਰਿਤਸਰ: ਸਾਲ 2006 ‘ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ‘ਚ ਅੰਤ੍ਰਿਗ ਕਮੇਟੀ ਨੇ ਧਾਰਮਿਕ ਸਜ਼ਾ ਸ਼ੁਰੂ ਕਰ ਦਿੱਤੀ ਹੈ।
ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਣੇ ਅੰਤ੍ਰਿਗ ਕਮੇਟੀ ਦੇ ਮੈਂਬਰਾਂ ਨੇ ਝਾੜੂ ਲਗਾ ਕੇ ਸੇਵਾ ਨਿਭਾਈ। ਇਸ ਦੇ ਤਹਿਤ ਉਨ੍ਹਾਂ ਵਲੋਂ ਸਾਰਾਗੜ੍ਹੀ ਸਰਾਂ ਤੋਂ ਲੈ ਕੇ ਘੰਟਾ ਘਰ ਚੌਕ ਤੱਕ ਝਾੜੂ ਲਗਾਉਣ ਦੀ ਸੇਵਾ ਕੀਤੀ ਗਈ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਾਏ ਗਏ ਹਨ ਅਤੇ ਇਹ ਸੇਵਾ ਲਗਾਤਾਰ ਤਿੰਨ ਦਿਨ ਜਾਰੀ ਰਹੇਗੀ।
ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ‘ਚ ਅੰਤ੍ਰਿਗ ਕਮੇਟੀ ਨੇ ਪਸ਼ਚਾਤਾਪ ਨਹੀਂ ਕੀਤਾ ਸੀ। ਜਿਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤੀ ਦਿਖਾਈ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅੰਤ੍ਰਿਗ ਕਮੇਟੀ ਨੂੰ ਧਾਰਮਿਕ ਸਜ਼ਾ ਲਾਈ ਸੀ।