ਨਵੀਂ ਦਿੱਲੀ: ਖੇਤੀ ਕਾਨੂੰਨ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ। ਪੰਜਾਬ ਵਿੱਚ ਇੱਕ ਪਾਸੇ ਕਿਸਾਨ ਮੈਦਾਨ ‘ਚ ਨਿੱਤਰੇ ਹੋਏ ਹਨ, ਤਾਂ ਦੂਜੇ ਪਾਸੇ ਸਿਆਸੀ ਪਾਰਟੀਆਂ ਵੀ ਇਸ ਦਾ ਵਿਰੋਧ ਕਰ ਰਹੀਆਂ ਹਨ। ਜਿਸ ਤਹਿਤ ਅੱਜ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਜੰਤਰ ਮੰਤਰ ‘ਤੇ ਕਿਸਾਨਾਂ ਦੀ ਆਵਾਜ਼ ਉਠਾਈ ਜਾ ਰਹੀ ਹੈ। ਪੰਜਾਬ ਤੋਂ ਵੱਡੀ ਗਿਣਤੀ ਅੰਦਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਰਕਰ ਦਿੱਲੀ ਦੇ ਜੰਤਰ ਮੰਤਰ ਪਹੁੰਚ ਰਹੇ ਹਨ।
ਕਿਸਾਨ ਵਿਰੋਧੀ ਕਾਨੂੰਨ ਦਾ ਵਿਰੋਧ ਕਰਨ ਦੇ ਲਈ ਅੱਜ ਜੰਤਰ ਮੰਤਰ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਕਰਦੇ ਹੋਏ ਜਾਣਕਾਰੀ ਦਿੱਤੀ ਕਿ – ਆਮ ਆਦਮੀ ਪਾਰਟੀ ਕਿਸਾਨਾਂ ਦੀਆਂ ਮੰਗਾਂ ਅਤੇ ਹਿੱਤਾਂ ਦੇ ਨਾਲ ਖੜ੍ਹੀ ਹੈ। ਕਿਸਾਨਾਂ ਦੀ ਆਵਾਜ਼ ਬਣਨ ਲਈ ਮੈਂ ਵੀ ਜੰਤਰ ਮੰਤਰ ਪਹੁੰਚ ਰਿਹਾ ਹਾਂ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਬਾਕੀ ਜਨਤਾ ਨੂੰ ਵੀ ਇਥੇ ਪਹੁੰਚਣ ਦੀ ਅਪੀਲ ਕੀਤੀ ਹੈ।
किसान विरोधी कानूनों का विरोध करने आज पंजाब से किसान जंतर मंतर आ रहे हैं।
किसानों की मांग है कि बिना उनकी मर्ज़ी और मशवरे से बनाए कृषि कानून को केंद्र सरकार वापस ले। आम आदमी पार्टी किसानों की मांग और हितों के साथ खड़ी है।
मैं भी जंतर-मंतर जा रहा हूँ, आप सब भी आइए।
— Arvind Kejriwal (@ArvindKejriwal) October 12, 2020