ਨਵੀਂ ਦਿੱਲੀ: ਕੇਂਦਰੀ ਸਰਕਾਰ ਵਲੋਂ ਲਿਆਂਦੇ ਗਏ ਕਾਨੂੰਨਾਂ ਦੇ ਵਿਰੋਧ ‘ਚ ਅੱਜ ਆਮ ਆਦਮੀ ਪਾਰਟੀ ਪੰਜਾਬ ਵਲੋਂ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਵਿੱਚ ਉਹ ਕਿਸਾਨ ਵੀ ਹਨ ਜੋ ਆਮ ਆਦਮੀ ਪਾਰਟੀ ਦੇ ਸਮਰਥਨ ਨਾਲ ਇੱਥੇ ਪਹੁੰਚੇ ਹਨ। ਉਨ੍ਹਾਂ ਸਾਰਿਆਂ ਨੂੰ ਸਮਰਥਨ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਜੰਤਰ ਮੰਤਰ ਪਹੁੰਚੇ। ਜਿੱਥੇ ਉਨ੍ਹਾਂ ਨੇ ਕਿਸਾਨ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਤੋਂ ਲੈ ਕੇ ਪੰਜਾਬ ਸਰਕਾਰ ਤੱਕ ਨੂੰ ਘੇਰਿਆ।
ਇਸ ਦੇ ਨਾਲ ਹੀ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੇ ਐਮਐਸਪੀ ਕਾਨੂੰਨ ਲਿਆਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਇਹ ਜੋ ਖੇਤੀ ਕਾਨੂੰਨ ਕੇਂਦਰ ਸਰਕਾਰ ਲੈ ਕੇ ਆਈ ਹੈ ਇਹ ਕਿਸਾਨਾਂ ਦੀ ਪਿੱਠ ‘ਚ ਛੁਰਾ ਮਾਰਨ ਵਰਗਾ ਹੈ। ਕੇਂਦਰ ਸਰਕਾਰ ਇਨ੍ਹਾਂ ਕਿਸਾਨ ਕਾਨੂੰਨਾਂ ਨੂੰ ਵਾਪਸ ਲਵੇ ਤੇ ਐਮਐਸਪੀ ਕਾਨੂੰਨ ਲਿਆਵੇ। ਜੇਕਰ ਸਰਕਾਰ ਐਮਐਸਪੀ ਕਾਨੂੰਨ ਲਿਆਵੇਗੀ ਤਾਂ ਇਸ ਨਾਲ ਪੂਰੇ ਦੇਸ਼ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ।
ਦੱਸ ਦਈਏ ਕੇਜਰੀਵਾਲ ਨੇ ਇਸ ਤੋਂ ਪਹਿਲਾਂ ਟਵੀਟ ਕਰ ਲਿਖਿਆ ਸੀ ਕਿ, ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਨ ਅੱਜ ਪੰਜਾਬ ਤੋਂ ਕਿਸਾਨ ਜੰਤਰ-ਮੰਤਰ ਆ ਰਹੇ ਹਨ ਕਿਸਾਨਾਂ ਦੀ ਮੰਗ ਹੈ ਕਿ ਬਿਨਾਂ ਉਨ੍ਹਾਂ ਦੀ ਮਰਜ਼ੀ ਤੇ ਸਲਾਹ ਨਾਲ ਬਣਾਏ ਖੇਤੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਵਾਪਸ ਲਵੇ। ਆਮ ਆਦਮੀ ਪਾਰਟੀ ਕਿਸਾਨਾਂ ਦੀ ਮੰਗ ਤੇ ਹਿੱਤਾਂ ਦੇ ਨਾਲ ਖੜ੍ਹੀ ਹੈ ਮੈਂ ਜੰਤ- ਮੰਤਰ ਜਾ ਰਿਹਾ ਹਾਂ ਤਾਂ ਤੁਸੀਂ ਸਾਰੇ ਵੀ ਆਓ।
किसान विरोधी कानूनों का विरोध करने आज पंजाब से किसान जंतर मंतर आ रहे हैं।
किसानों की मांग है कि बिना उनकी मर्ज़ी और मशवरे से बनाए कृषि कानून को केंद्र सरकार वापस ले। आम आदमी पार्टी किसानों की मांग और हितों के साथ खड़ी है।
मैं भी जंतर-मंतर जा रहा हूँ, आप सब भी आइए।
— Arvind Kejriwal (@ArvindKejriwal) October 12, 2020