ਕੈਪਟਨ ਸਾਹਬ ਪੰਜਾਬ ‘ਤੇ ਥੋੜ੍ਹਾ ਤਰਸ ਕਰੋ, ਵਿਗੜੀ ਕਾਨੂੰਨ ਵਿਵਸਥਾ ‘ਤੇ ਅਸਤੀਫ਼ਾ ਦਿਓ : ਅਕਾਲੀ ਦਲ

TeamGlobalPunjab
1 Min Read

ਚੰਡੀਗੜ੍ਹ : ਅਕਾਲੀ ਦਲ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ‘ਤੇ ਸਵਾਲ ਖੜੇ ਕੀਤੇ ਹਨ। ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਨੇ ਵਿਗੜੀ ਕਾਨੂੰਨ ਵਿਵਸਥਾ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਮੰਗਿਆ ਹੈ।

ਦਲਜੀਤ ਚੀਮਾ ਨੇ ਕਿਹਾ ਕਿ ਕਾਮਰੇਡ ਬਲਵਿੰਦਰ ਸਿੰਘ ਦਾ ਕਤਲ ਹੋਣਾ ਬਹੁਤ ਹੀ ਮੰਦਭਾਗਾ ਹੈ। ਸ਼ੌਰਿਆ ਚੱਕਰ ਵਿਜੇਤਾ ਬਲਵਿੰਦਰ ਸਿੰਘ ਜਿਹਨਾਂ ਨੇ ਅੱਤਵਾਦੀਆਂ ਦਾ ਡੱਟ ਕੇ ਸਾਹਮਣਾ ਕੀਤਾ ਸੀ ਅੱਜ ਕੈਪਟਨ ਦੇ ਰਾਜ ‘ਚ ਉਹ ਵਿਆਕਤੀ ਵੀ ਮਹਿਫੂਜ਼ ਨਹੀਂ ਹੈ।

ਇਸ ਦੇ ਨਾਲ ਹੀ ਦਲਜੀਤ ਚੀਮਾ ਨੇ ਕੈਪਟਨ ਸਰਕਾਰ ਦੀ ਕਾਰਗੁਜਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਦਲਜੀਤ ਚੀਮਾ ਨੇ ਕਿਹਾ ਕਿ ਸਰਕਾਰ ਨੇ ਬਲਵਿੰਦਰ ਸਿੰਘ ਦੀ ਸੁਰੱਖਿਆ ਕਿਉਂ ਹਟਾਈ ਸੀ? ਇਸ ਤੋਂ ਇਲਾਵਾ ਭਿੱਖੀਵਿੰਡ ਥਾਣੇ ਅਧਿਨ ਇੱਕ ਹਫ਼ਤੇ ਅੰਦਰ ਤਿੰਨ ਕਤਲ ਹੋਏ ਹਨ।

ਦੂਜੇ ਪਾਸੇ ਲੁਧਿਆਣਾ ‘ਚ ਵੀ ਸ਼ਰੇਆਮ ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ। ਨਾਲ ਹੀ ਦਲਜੀਤ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਿਅਕਤੀ ਡਰਿਆ ਹੋਇਆ ਹੈ। ਸਰਕਾਰ ਨਾਮ ਦੀ ਪੰਜਾਬ ‘ਚ ਕੋਈ ਚੀਜ਼ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਹਲਾਤਾਂ ਨੂੰ ਦੇਖਦੇ ਅਸਤੀਫ਼ਾ ਦੇਣ। ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ‘ਤੇ ਥੋੜ੍ਹਾ ਤਰਸ ਕਰਨਾ ਚਾਹੀਦਾ ਹੈ।

- Advertisement -

Share this Article
Leave a comment