ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਭਰਤੀ

TeamGlobalPunjab
2 Min Read

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੂੰ ਦਿਲ ਦਾ ਦੌਰਾ ਪਿਆ ਹੈ। ਖ਼ਬਰਾਂ ਮੁਤਾਬਕ ਉਨ੍ਹਾਂ ਨੂੰ ਦਿੱਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੀਨੇ ਵਿੱਚ ਦਰਦ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਦਿਲ ਵਿਚ ਬਲਾਕੇਜ ਦੇ ਚੱਲਦੇ ਉਨ੍ਹਾਂ ਦੀ ਐਂਜਿਓਪਲਾਸਟੀ ਹੋਈ ਹੈ। ਡਾਕਟਰਾਂ ਮੁਤਾਬਕ ਫਿਲਹਾਲ ਉਹ ਖ਼ਤਰੇ ਤੋਂ ਬਾਹਰ ਹਨ।

ਫੈਨਸ ਨੇ ਮੰਗੀਆਂ ਦੁਆਵਾਂ

ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਜਲਦ ਠੀਕ ਹੋਣ ਦੀਆਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। 16 ਸਾਲ ਤੱਕ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਪਣਾ ਜੌਹਰ ਦਿਖਾਉਣ ਵਾਲੇ ਕਪਿਲ ਦੇਵ ਦੀ ਗਿਣਤੀ ਦੁਨੀਆਂ ਦੇ ਵੱਡੇ ਆਲ ਰਾਊਂਡਰ ਵਿੱਚ ਹੁੰਦੀ ਹੈ। 1994 ਵਿਚ ਕ੍ਰਿਕਟ ਨੂੰ ਅਲਵਿਦਾ ਕਹਿਣ ਤੋਂ ਬਾਅਦ ਉਹ ਲਗਾਤਾਰ ਮੀਡੀਆ ਜ਼ਰੀਏ ਕ੍ਰਿਕਟ ਨਾਲ ਜੁੜੇ ਰਹੇ ਅਤੇ ਆਪਣੇ ਲੰਬੇ ਅਨੁਭਵ ਤੇ ਗਿਆਨ ਨੂੰ ਨੌਜਵਾਨਾਂ ਤੱਕ ਪਹੁੰਚਾਉਂਦੇ ਰਹੇ ਹਨ।

Share This Article
Leave a Comment