ਹੁਸ਼ਿਆਰਪੁਰ: ਜਲਾਲਪੁਰ ‘ਚ ਛੇ ਸਾਲਾ ਬੱਚੀ ਨਾਲ ਬਲਾਤਕਾਰ ਮਗਰੋਂ ਕਤਲ ਕਰਨ ਵਾਲੇ ਮੁਲਜ਼ਮਾਂ ‘ਤੇ ਭੀੜ ਦਾ ਗੁੱਸਾ ਦੇਖਣ ਨੂੰ ਮਿਲਿਆ। ਦੋਵਾਂ ਦੋਸ਼ੀਆਂ ਨੂੰ ਪੁਲਿਸ ਨੇ ਬੀਤੇ ਦਿਨੀ ਪਿੰਡ ਵਾਸੀਆਂ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਟਾਂਡਾ ਦੇ ਸਰਕਾਰੀ ਹਸਪਤਾਲ ‘ਚ ਉਹਨਾਂ ਦੀ ਮੈਡੀਕਲ ਜਾਂਚ ਕਰਵਾਈ।
ਮੈਡੀਕਲ ਜਾਂਚ ਲਈ ਜਦੋਂ ਦੋਸ਼ੀਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਭੀੜ ਨੇ ਦੋਸ਼ੀਆਂ ‘ਤੇ ਹਮਲਾ ਕਰ ਦਿੱਤੀ। ਘਿਨੌਣੇ ਅਪਰਾਧ ਨੂੰ ਦੇਖਦੇ ਹੋਏ ਹਸਪਤਾਲ ਦੇ ਬਾਹਰ ਮੌਜੂਦ ਲੋਕਾਂ ਨੇ ਦੋਵਾਂ ‘ਤੇ ਖੂਬ ਗੁੱਸਾ ਕੱਢਿਆ। ਭੀੜ ਵੱਲੋਂ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਹਾਲਾਤ ਨੂੰ ਕਾਬੂ ਕੀਤਾ।
ਟਾਂਡਾ ਦੇ ਨੇਡੇ ਪਿੰਡ ਜਲਾਲਪੁਰ ‘ਚ ਬੀਤੇ ਦਿਨੀ ਦੋ ਮੁਲਜ਼ਮਾਂ ਨੇ 6 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰਜਨਾਹ ਕੀਤਾ ਸੀ। ਰੇਪ ਕਰਨ ਤੋਂ ਬਾਅਦ ਲੜਕੀ ਨੂੰ ਮਾਰਨ ਲਈ ਉਸ ਨੂੰ ਜ਼ਿੰਦਾ ਸਾੜ ਦਿੱਤਾ ਸੀ। ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਉਦੋਂ ਮਿਲੀ ਜਦੋਂ ਲੜਕੀ ਰਾਤ ਆਪਣੇ ਘਰ ਵਾਪਸ ਨਹੀਂ ਪਹੁੰਚੀ। ਪਰਿਵਾਰ ਵੱਲੋਂ ਲੜਕੀ ਦੀ ਭਾਲ ਕੀਤੀ ਗਈ ਤਾਂ ਬੱਚੀ ਅੱਧ ਸੜੀ ਹਾਲਤ ‘ਚ ਮਿਲੀ। ਜਿਸ ਤੋਂ ਬਾਅਦ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਸੀ। ਪੁਲਿਸ ਨੇ ਇਸ ਮਾਮਲੇ ‘ਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਹਨਾਂ ਨੇ ਆਪਣਾ ਜ਼ੁਰਮ ਵੀ ਕਬੂਲ ਲਿਆ ਹੈ।