ਮੁੰਬਈ: ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਜਲਦ ਹੀ ਇੱਕ ਹੋਣ ਵਾਲੇ ਹਨ। ਦੋਵਾਂ ਪਰਿਵਾਰਾਂ ਵਿੱਚ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਰੋਕਾ ਸੈਰੇਮਨੀ ਦੀ ਵੀਡੀਓ ਦੇਖਣ ਤੋਂ ਬਾਅਦ ਫੈਨਸ ਨੂੰ ਦੋਵਾਂ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਹੈ।
ਨੇਹਾ ਆਪਣੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਮੁੰਬਈ ਤੋਂ ਦਿੱਲੀ ਪਹੁੰਚ ਗਈ ਹਨ, ਜਿੱਥੇ ਦੋਵਾਂ ਦੇ ਵਿਆਹ ਦੀਆਂ ਰਸਮਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਨੇਹਾ ਤੇ ਰੋਹਨਪ੍ਰੀਤ ਚੌਵੀ ਅਕਤੂਬਰ ਨੂੰ ਵਿਆਹ ਦੇ ਬੰਧਨ ਵਿਚ ਬੱਝ ਜਾਣਗੇ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।
ਨੇਹਾ ਕੱਕੜ ਅਤੇ ਰੋਹਨਪ੍ਰੀਤ ਦੇ ਵਿਆਹ ਵਿੱਚ ਕੌਣ-ਕੌਣ ਸ਼ਾਮਲ ਹੋਣ ਵਾਲਾ ਹੈ ਇਸ ਸਬੰਧੀ ਹਾਲੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਸੂਤਰਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਵਿਆਹ ਵਿੱਚ ਦੋਵਾਂ ਪਰਿਵਾਰਾਂ ਦੇ ਲੋਕ ਅਤੇ ਕੁਝ ਖਾਸ ਦੋਸਤ ਹੀ ਸ਼ਾਮਲ ਹੋਣ ਵਾਲੇ ਹਨ।
https://www.instagram.com/p/CGrgI-eHlzn/
https://www.instagram.com/p/CGrByZYJwrx/
https://www.instagram.com/p/CGrEc_DpT3a/
https://www.instagram.com/p/CGrh0hbh0rS/?utm_source=ig_embed
https://www.instagram.com/p/CGrEtn6JRjX/