ਕੇਂਦਰ ਵੱਲੋਂ ਮਾਲ ਗੱਡੀਆਂ ‘ਤੇ ਲਗਾਈ ਗਈ ਰੋਕ ‘ਤੇ ਕਿਸਾਨ ਹੋਏ ਸਖਤ, ਹੰਗਾਮੀ ਮੀਟਿੰਗ ਬੁਲਾ ਲਿਆ ਵੱਡਾ ਫੈਸਲਾ

TeamGlobalPunjab
1 Min Read

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ‘ਚ ਦਿੱਤੀ ਗਈ ਢਿੱਲ ਤੋਂ ਬਾਅਦ, ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਨੂੰ ਆਉਣ ਵਾਲੀਆਂ ਮਾਲ ਗੱਡੀਆਂ ‘ਤੇ ਰੋਕ ਲਗਾ ਦਿੱਤੀ ਹੈ। ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ।

ਪੰਜਾਬ ਦੀਆਂ 30 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਵਰਚੂਅਲ ਹੰਗਾਮੀ ਮੀਟਿੰਗ ਬੁਲਾਈ ਗਈ। ਜਿੱਥੇ ਪੰਜਾਬ ਦੇ ਮਾਹੌਲ ‘ਤੇ ਚਰਚਾ ਕੀਤੀ ਗਈ। ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਰੋਕਣ ਦੀ ਕਿਸਾਨ ਜਥੇਬੰਦੀਆਂ ਨੇ ਸਖ਼ਤ ਨਿਖੇਧੀ ਕੀਤੀ ਹੈ।

ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ ਪਰ ਹੁਣ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨੂੰ ਰੋਕੇ ਜਾਣ ਦਾ ਫੈਸਲਾ ਸਰਾਸਰ ਗਲਤ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਮਾਲ ਗੱਡੀਆਂ ਚਲਾਉਣ ਲਈ ਇਕ ਸ਼ਰਤ ਰੱਖੀ ਹੈ ਕਿ ਪਹਿਲਾਂ ਯਾਤਰੀ ਗੱਡੀਆਂ ਨੂੰ ਲੰਘਣ ਦਿੱਤਾ ਜਾਵੇ ਜੋ ਨਿੰਦਣਯੋਗ ਹੈ। ਕਿਸਾਨ ਜਥੇਬੰਦੀਆਂ ਨੇ ਇਹ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਉਨ੍ਹਾਂ ਦੇ ਅੰਦੋਲਨ ਨੂੰ ਦਬਾਉਣ ਦੇ ਲਈ ਵੱਖ ਵੱਖ ਬਹਾਨੇ ਲੱਭ ਰਹੀ ਹੈ ਪਰ ਅਸੀਂ ਕਿਸੇ ਦੇ ਦਬਾਅ ਹੇਠ ਨਹੀਂ ਆਉਣ ਵਾਲੇ।

Share this Article
Leave a comment