ਖੇਤੀ ਕਾਨੂੰਨਾਂ ‘ਤੇ ਸੁਨੀਲ ਜਾਖੜ ਨੇ ਰਾਜਨਾਥ ਸਿੰਘ ਤੇ ਨਰਿੰਦਰ ਸਿੰਘ ਤੋਮਰ ਘੇਰੇ

TeamGlobalPunjab
2 Min Read

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਸਰਕਾਰ ਤੇ ਕਾਂਗਰਸ ਲਗਾਤਾਰ ਕੇਂਦਰ ਸਰਕਾਰ ਨੂੰ ਘੇਰਦੀ ਨਜ਼ਰ ਆ ਰਹੀ ਹੈ। ਜਿਸ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਮੁੜ ਤੋਂ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਸੁਨੀਲ ਜਾਖੜ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਨੂੰ ਸਵਾਲ ਖੜੇ ਕੀਤੇ।

ਸੁਨੀਲ ਜਾਖੜ ਨੇ ਟਵੀਟ ਕਰਕੇ ਹੋਏ ਕਿਹਾ ਕਿ, ”ਇਸ ‘ਚ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਬੀਜੇਪੀ ਦਾ ਇਕ ਹੋਰ ਵਾਅਦਾ ਜੁਮਲਾ ਸਾਬਤ ਹੋਇਆ, ਰਾਜਨਾਥ ਸਿੰਘ ਅਤੇ ਨਰਿੰਦਰ ਸਿੰਘ ਤੋਮਰ ਨੇ ਵਾਰ-ਵਾਰ ਭਰੋਸਾ ਦਵਾਇਆ ਕਿ ਨਵੇਂ ਖੇਤੀ ਕਾਨੂੰਨਾਂ ਦਾ APMC ਅਧੀਨ ਸੂਬਾ ਸਰਕਾਰ ਵਲੋਂ ਲਏ ਜਾਂਦੇ ਟੈਕਸਾਂ ‘ਤੇ ਕੋਈ ਅਸਰ ਨਹੀਂ ਪਏਗਾ। RDF ਨੂੰ ਪੰਜਾਬ ਤੋਂ ਮਨਾ ਕਰਕੇ ਉਨ੍ਹਾਂ ਨੇ ਆਪਣੇ ਵਾਅਦੇ ‘ਤੇ ਪਾਣੀ ਫੇਰ ਦਿੱਤਾ ਹੈ।”

ਦਰਅਸਲ ਜਦੋਂ ਤੋਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਸੂਬੇ ‘ਚ ਲਾਗੂ ਕੀਤੇ ਹਨ ਉਦੋਂ ਹੀ ਪੰਜਾਬ ਵਿੱਚ ਇਹਨਾਂ ਦਾ ਵਿਰੋਧ ਹੋ ਰਿਹਾ ਹੈ। ਕੇਂਦਰ ਸਰਕਾਰ ਦਾਅਵਾ ਕਰ ਰਹੀ ਹੈ ਕਿ ਦੇਸ਼ ਵਿੱਚ ਮੰਡੀਕਰਨ ਸਿਸਟਮ ਬਣਿਆ ਰਹੇਗਾ ਅਤੇ ਸੂਬਾ ਸਰਕਾਰਾਂ ਆਪਣੀ ਮਰਜ਼ੀ ਨਾਲ ਮੰਡੀ ਫੀਸ ਫਸੂਲ ਸਕੇਗੀ ਅਤੇ ਆਪਣੀ ਮਰਜ਼ੀ ਨਾਲ ਨਵੀਂਆਂ ਮੰਡੀਆਂ ਵੀ ਬਣਾ ਸਕੇਗੀ। ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ APMC ਅਧੀਨ ਸੂਬਾ ਸਰਕਾਰ ਵੱਲੋਂ ਲਏ ਜਾਂਦੇ ਟੈਕਸਾਂ ‘ਤੇ ਸਵਾਲ ਖੜੇ ਕੀਤੇ ਹਨ।

Share this Article
Leave a comment