ਕਪੂਰਥਲਾ: ਜ਼ਿਲ੍ਹੇ ਦੇ ਪਿੰਡ ਸ਼ਿਕਾਰਪੁਰ ਵਿਖੇ ਬੁੱਧਵਾਰ ਦੇਰ ਰਾਤ ਲੁਟੇਰਿਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸਵੇਰੇ ਜਦੋਂ ਲੋਕਾਂ ਨੂੰ ਘਟਨਾ ਦਾ ਪਤਾ ਚੱਲਿਆ ਤਾਂ ਘਰ ਵਿੱਚ ਸਮਾਨ ਪੂਰਾ ਖਿੱਲਰਿਆ ਪਿਆ ਸੀ। ਬਜ਼ੁਰਗ ਪਤੀ ਪਤਨੀ ਦੀ ਮ੍ਰਿਤਕ ਦੇਹ ਲਹੂ ਲੁਹਾਨ ਵਰਾਂਡੇ ਵਿੱਚ ਪਈ ਸੀ।
ਲੋਕਾਂ ਨੇ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਆਸ ਪਾਸ ਦੇ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ।
ਉਥੇ ਹੀ ਘਟਨਾ ਕਾਰਨ ਪੂਰੇ ਇਲਾਕੇ ਵਿਚ ਡਰ ਦਾ ਮਹੌਲ ਹੈ। ਫਿਲਹਾਲ ਇਸ ਨੂੰ ਲੁੱਟ ਦੀ ਘਟਨਾ ਵਜੋਂ ਵੇਖਿਆ ਜਾ ਰਿਹਾ ਹੈ ਪਰ ਇਹ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਕਤਲਾਂ ਪਿੱਛੇ ਕੋਈ ਪੁਰਾਣੀ ਰੰਜਿਸ਼ ਵੀ ਹੋ ਸਕਦੀ ਹੈ।