ਹੁਸ਼ਿਆਰਪੁਰ ਪੁਲਿਸ ਨੇ ਹਥਿਆਰਾਂ ਸਣੇ 6 ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

TeamGlobalPunjab
2 Min Read

ਹੁਸ਼ਿਆਰਪੁਰ: ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸ਼ਹਿਰਾਂ ਚ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਛੇ ਗੈਂਗਸਟਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਅੱਠ ਪਿਸਤੌਲਾਂ ਸਮੇਤ ਕਾਰ ਅਤੇ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਰੁੱਧ ਪਹਿਲਾਂ ਵੀ ਵੱਖ-ਵੱਖ ਥਾਣਿਆਂ ‘ਚ ਮਾਮਲੇ ਦਰਜ ਹਨ।

ਉਨ੍ਹਾਂ ਦੱਸਿਆ ਕਿ ਕਾਬੂ ਕੀਤਾ ਦੋਸ਼ੀ ਪ੍ਰਣਬ ਸਹਿਗਲ ਜਿਸ ਦੀ ਉਮਰ 20 ਸਾਲ ਹੈ ਤੇ ਪਹਿਲਾਂ ਹੀ ਦਸੂਹਾ ‘ਚ ਕਾਰ ਬਾਜ਼ਾਰ ਦੇ ਮਾਲਕ ਦੇ ਕਤਲ ਕੇਸ ‘ਚ ਲੋੜੀਂਦਾ ਸੀ ਇਸ ਤੋਂ ਇਲਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਤਿੰਨ ਹੋਰ ਇਰਾਦਾ ਕਤਲ ਦੇ ਮਾਮਲਿਆਂ ‘ਚ ਲੋੜੀਂਦਾ ਸੀ।

ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਇਨ੍ਹਾਂ ਗੈਂਗਸਟਰਾਂ ਨਾਲ ਹੋਰ ਵੀ ਵੱਡੀਆਂ ਵਾਰਦਾਤਾਂ ਨੂੰ ਟਰੇਸ ਕਰਨ ‘ਚ ਪੁਲਿਸ ਨੂੰ ਸਫ਼ਲਤਾ ਹਾਸਲ ਹੋਵੇਗੀ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਪ੍ਰਣਬ ਸਹਿਗਲ ਵਾਸੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਰਜਤ ਵਾਸੀ ਹੁਸ਼ਿਆਰਪੁਰ, ਜਸਮੀਤ ਸਿੰਘ ਵਾਸੀ ਹੁਸ਼ਿਆਰਪੁਰ, ਸੁਨੀਲ ਕੁਮਾਰ ਵਾਸੀ ਹੁਸ਼ਿਆਰਪੁਰ, ਪਰਮਜੀਤ ਲਾਲ ਵਾਸੀ ਹੁਸ਼ਿਆਰਪੁਰ ਅਤੇ ਵਰਿੰਦਰਜੀਤ ਸਿੰਘ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਤੋਂ 8 ਪਿਸਟਲ 32 ਬੋਰ ਸਣੇ 31 ਰੌਂਦ ਜਿੰਦਾ, 1 ਮੋਟਰਸਾਈਕਲ, 1 ਕਾਰ ਅਤੇ 50 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।

Share This Article
Leave a Comment