ਕਾਬੁਲ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਅਫ਼ਗਾਨਿਸਤਾਨ ਦੇ ਦੌਰੇ ਤੇ ਪੁੱਜੇ ਹਨ। ਆਪਣੇ ਦੋ ਸਾਲ ਦੇ ਕਾਰਜਕਾਲ ਵਿੱਚ ਇਮਰਾਨ ਖ਼ਾਨ ਪਹਿਲੀ ਵਾਰ ਇੱਥੇ ਪਹੁੰਚੇ ਹਨ। ਇਮਰਾਨ ਖਾਨ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨਾਲ ਮੁਲਾਕਾਤ ਕਰਨਗੇ।
ਇਮਰਾਨ ਖ਼ਾਨ ਦਾ ਦੌਰਾ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ ਜਦੋਂ ਅਫਗਾਨਿਸਤਾਨ ਸਰਕਾਰ ਅਤੇ ਤਾਲਿਬਾਨ ਦੇ ਵਿਚਾਲੇ ਸ਼ਾਂਤੀ ਗੱਲਬਾਤ ਬੰਦ ਹੋ ਚੁੱਕੀ ਹੈ। ਹਿੰਸਾ ਦੀਆਂ ਘਟਨਾਵਾਂ ਵਧ ਰਹੀਆਂ ਹਨ ਇਸਦੇ ਨਾਲ ਹੀ ਅਮਰੀਕਾ ਅਫਗਾਨਿਸਤਾਨ ਤੋਂ ਆਪਣੇ ਫੌਜੀਆਂ ਨੂੰ ਵੀ ਹਟਾ ਰਿਹਾ ਹੈ
ਕਤਰ ਦੀ ਰਾਜਧਾਨੀ ਦੋਹਾ ਵਿਚ ਤਾਲਿਬਾਨ ਅਤੇ ਅਫ਼ਗਾਨ ਸਰਕਾਰ ਦੇ ਵਿਚਾਲੇ ਸ਼ਾਂਤੀ ਗੱਲਬਾਤ ਸ਼ੁਰੂ ਹੋਣ ਤੋਂ ਬਾਅਦ ਸਰਵ ਉੱਚ ਪਾਕਿਸਤਾਨ ਅਧਿਕਾਰੀ ਦਾ ਇਹ ਪਹਿਲਾ ਦੌਰਾ ਹੈ। ਪਾਕਿਸਤਾਨ ਵੱਲੋਂ ਇਮਰਾਨ ਖ਼ਾਨ ਦਾ ਦੌਰਾ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ ਜਦੋਂ ਕੁਝ ਦਿਨ ਪਹਿਲਾਂ ਪੈਂਟਾਗਨ ਨੇ ਇਹ ਐਲਾਨ ਕੀਤਾ ਸੀ ਕਿ ਅਫ਼ਗਾਨਿਸਤਾਨ ਵਿੱਚ ਅਮਰੀਕੀ ਫ਼ੌਜ ਕਰਮੀਆਂ ਦੀ ਗਿਣਤੀ ਨੂੰ ਜਨਵਰੀ ਦੇ ਵਿਚਾਲੇ 4,500 ਤੋਂ 2,500 ਤੱਕ ਘੱਟ ਕੀਤਾ ਜਾਵੇਗਾ।