ਚੰਡੀਗੜ੍ਹ: 30 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਭਵਨ ਵਿਖੇ ਬੈਠਕ ਸ਼ੁਰੂ ਹੋ ਚੁੱਕੀ ਹੈ। ਮੁੱਖ ਮੰਤਰੀ ਨਾਲ ਬੈਠਕ ਕਰਨ ਲਈ 30 ਕਿਸਾਨ ਜਥੇਬੰਦੀਆਂ ਦੇ ਆਗੂ ਪੰਜਾਬ ਭਵਨ ‘ਚ ਪਹੁੰਚੀਆਂ ਹਨ।
ਇਸ ਤੋਂ ਪਹਿਲਾਂ ਕਿਸਾਨ ਭਵਨ ਵਿਖੇ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ‘ਚ ਰੇਲ ਗੱਡੀਆਂ ਨੂੰ ਲਾਂਘਾ ਦੇਣ ਦੇ ਸੰਕੇਤ ਦਿੱਤੇ। ਕੈਪਟਨ ਨਾਲ ਬੈਠਕ ਤੋਂ ਪਹਿਲਾਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਟਰੈਕ ਖਾਲੀ ਕਰ ਦਿੱਤੇ ਸਨ ਤੇ ਯਾਰਤੀ-ਮਾਲ ਗੱਡੀ ਦੋਵੇਂ ਚੱਲਣੀਆਂ ਚਾਹੀਦੀਆਂ ਹਨ। ਕਿਸਾਨ ਭਵਨ ‘ਚ 30 ਜਥੇਬੰਦੀਆਂ ਦੀ ਹੋਈ ਬੈਠਕ ‘ਚ ਉਨ੍ਹਾਂ ਨੇ ਬਾਕੀ ਜਥੇਬੰਦੀਆਂ ਨੂੰ ਇਹ ਅਪੀਲ ਕੀਤੀ ਹੈ ਕਿ 26 ਅਤੇ 27 ਨਵੰਬਰ ਦੇ ਦਿੱਲੀ ਅੰਦੋਲਨ ਦੇਖਦਿਆਂ ਯਾਤਰੀ ਟਰੇਨਾਂ ਨੂੰ ਲਾਂਘਾ ਦੇਣ ਦੀ ਆਗਿਆ ਦਿੱਤੀ ਜਾਵੇ।