ਨਵੀਂ ਦਿੱਲੀ: ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨ ਜਥੇਬੰਦੀਆਂ ਦੇ ਨਾਂਅ ਕੇਂਦਰੀ ਖੇਤਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੱਡਾ ਬਿਆਨ ਦਿੱਤਾ। ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਨੂੰ ਦੇਖਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਕਿਸਾਨਾ ਦੀ ਭਲਾਈ ਲਈ ਬਣਾਏ ਹਨ। ਇਸ ਲਈ ਕਿਸਾਨ ਆਪਣਾ ਅੰਦੋਲਨ ਵਾਪਸ ਲੈ ਲੈਣ ਅਤੇ ਦਿੱਲੀ ਨੂੰ ਕੂਚ ਨਾ ਕਰਨ।
ਨਰੇਂਦਰ ਤੋਮਰ ਨੇ ਕਿਹਾ ਕਿ ਕਿਸਾਨਾਂ ਨਾਲ ਅਸੀਂ ਗੱਲਬਾਤ ਕਰਨ ਲਈ ਤਿਆਰ ਹਾਂ, ਇਸ ਲਈ ਤਿੰਨ ਦਸਬੰਰ ਨੂੰ ਦਿੱਲੀ ਵਿੱਚ ਕਿਸਾਨ ਜਥੇਬੰਦੀਆਂ ਨਾਲ ਕੇਂਦਰ ਸਰਕਾਰ ਨੇ ਮੀਟਿੰਗ ਰੱਖੀ ਹੈ।
ਇਸ ਦੇ ਨਾਲ ਹੀ ਨਰੇਂਦਰ ਤੋਮਰ ਨੇ ਕਿਹਾ ਕਿ ਅੰਦੋਲਨ ਕਰਨ ਨਾਲ ਮਸਲੇ ਦਾ ਹੱਲ ਨਹੀਂ ਨਿਕਲਣ ਵਾਲਾ, ਇਸ ਲਈ ਕਿਸਾਨ ਧਰਨੇ ਪ੍ਰਦਰਸ਼ਨ ਕਰਨ ਦੀ ਬਜਾਏ ਮੀਟਿੰਗ ਵਿੱਚ ਸ਼ਾਮਲ ਹੋ ਕੇ ਸਰਕਾਰ ਨਾਲ ਗੱਲਬਾਤ ਕਰਨ।
ਦੱਸ ਦਈਏ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਸਬੰਧੀ ਤਿੰਨ ਵਾਰ ਦਿੱਲੀ ਬੁਲਾ ਚੁੱਕੀ ਹੈ। ਆਖਰੀ ਬੈਠਕ 13 ਨਵੰਬਰ ਨੂੰ ਦਿੱਲੀ ਵਿੱਚ ਹੋਈ ਸੀ। ਜਿੱਥੇ ਕਿਸਾਨਾਂ ਨੇ ਖੇਤੀ ਕਾਨੂੰਨ ਰੱਦ ਕਰਨ ਲਈ ਕਿਹਾ ਸੀ ਪਰ ਹਾਲੇ ਤਕ ਕੇਂਦਰ ਸਰਕਾਰ ਨੇ ਕਿਸਾਨਾਂ ਅਜਿਹਾ ਕੋਈ ਭਰੋਸਾ ਨਹੀਂ ਦਿੱਤਾ। ਜਿਸ ਕਾਰਨ ਕਿਸਾਨਾਂ ਨੇ ਹੁਣ ਦਿੱਲੀ ਨੂੰ ਕੂਚ ਕਰ ਲਏ ਹਨ।