ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਸੁਖਪਾਲ ਖਹਿਰਾ ਨੂੰ ਵੀ ਦਿੱਲੀ ਵਿੱਚ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਦੋਵੇਂ ਲੀਡਰ ਖੇਤੀ ਕਾਨੂੰਨ ਦੇ ਖਿਲਾਫ਼ ਅਤੇ ਕਿਸਾਨਾਂ ਦੇ ਸਮਰਥਨ ‘ਚ ਦਿੱਲੀ ਪਹੁੰਚੇ ਸਨ।
ਪਰਮਿੰਦਰ ਢੀਂਡਸਾ ਅਤੇ ਸੁਖਪਾਲ ਖਹਿਰਾ ਸਮੇਤ ਕਈ ਲੀਡਰਾਂ ਅਤੇ ਕਿਸਾਨਾਂ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਅਰਦਾਸ ਕਰਕੇ ਜੰਤਰ-ਮੰਤਰ ਵੱਲ ਸ਼ੁਰੂ ਕੀਤਾ। ਜਿਸ ਦੌਰਾਨ ਪੁਲਿਸ ਨੇ ਸਾਰਿਆਂ ਨੂੰ ਹਿਰਾਸਤ ‘ਚ ਲੈ ਲਿਆ। ਖੇਤੀ ਕਾਨੂੰਨਾਂ ਖ਼ਿਲਾਫ਼ ਇਸ ਰੋਸ ਪ੍ਰਦਰਸ਼ਨ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ, ਜਗਦੇਵ ਕਮਾਲੂ, ਪਰਮਲ ਸਿੰਘ ਖ਼ਾਲਸਾ, ਰਣਜੀਤ ਸਿੰਘ ਤਲਵੰਡੀ, ਮਨਪ੍ਰੀਤ ਸਿੰਘ ਤਲਵੰਡੀ, ਪੰਥਕ ਅਕਾਲੀ ਲਹਿਰ ਦੇ ਸੂਬਾ ਕਮੇਟੀ ਮੈਂਬਰ ਰਾਜਦੀਪ ਸਿੰਘ ਆਂਡਲੂ, ਬਿੰਦਰਜੀਤ ਸਿੰਘ ਗਿੱਲ, ਜਗਤਾਰਾ ਸਿੰਘ ਤਲਵੰਡੀ ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਕੁੱਝ ਕਾਰਕੁਨ ਸ਼ਾਮਲ ਹੋਏ।
ਇਹਨਾਂ ਲੀਡਰਾਂ ਨੇ ਜਦੋਂ ਮਾਰਚ ਸ਼ੁਰੂ ਕੀਤਾ ਤਾਂ ਪੁਲਿਸ ਨੇ ਰਸਤੇ ‘ਚ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਦਾ ਨਾਕਾ ਤੋੜਦੇ ਹੋਏ 50 ਦੇ ਕਰੀਬ ਪ੍ਰਦਰਸ਼ਨਕਾਰੀਆਂ ਨੇ ਜੰਤਰ-ਮੰਤਰ ਵੱਲ ਕੂਚ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਉੱਥੇ ਵੀ ਉਹਨਾਂ ਨੂੰ ਘੇਰਾ ਪਾ ਲਿਆ। ਇਸ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਉਸੇ ਥਾਂ ‘ਤੇ ਹੀ ਬੈਠ ਕੇ ਧਰਨਾ ਸ਼ੁਰੂ ਕਰ ਦਿੱਤਾ।