ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਸ਼ੁਰੂ ਹੋਇਆ। ਇਸ ਵਿੱਚ ਨਤਮਸਤਕ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਹੁੰਚੇ।
ਮੁੱਖ ਮੰਤਰੀ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਨਾਮਧਾਰੀ ਸੰਪਰਦਾਇ ਦੇ ਮੁਖੀ ਸੰਤ ਉਦੈ ਸਿੰਘ ਤੇ ਹੋਰ ਸ਼ਖਸੀਅਤਾਂ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ ਅਤੇ ਕੀਰਤਨ ਸਰਵਣ ਕੀਤਾ ਤੇ ਰਾਜ ਪੱਧਰੀ ਸਮਾਗਮ ਵਿੱਚ ਹਾਜ਼ਰੀ ਭਰੀ। ਇਸ ਮੌਕੇ ਵੱਖ ਵੱਖ ਸਖਸ਼ੀਅਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਫਲਸਫੇ ‘ਤੇ ਵਿਚਾਰਾਂ ਵੀ ਕੀਤੀਆਂ। ਉਨ੍ਹਾਂ ਸਭ ਨੂੰ ਪਹਿਲੀ ਪਾਤਸ਼ਾਹੀ ਵਲੋਂ ਦਰਸਾਏ ਰਾਹ ਉਪਰ ਚੱਲਣ ਦਾ ਸੱਦਾ ਦਿੱਤਾ।