ਕੋਰੋਨਾ ਦੀ ਲਪੇਟ ‘ਚ ਆਏ ਕੈਪਟਨ ਦੇ ਸਿਆਸੀ ਸਲਾਹਕਾਰ ਸੰਦੀਪ ਸੰਧੂ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਦਿੱਤੀ ਹੈ।

ਸੰਦੀਪ ਸੰਧੂ ਨੇ ਟਵੀਟ ਕਰ ਲਿਖਿਆ ਕਿ, ਬੀਤੀ 27 ਨਵੰਬਰ ਤੋਂ ਕੋਰੋਨਾ ਪਾਜ਼ਿਟਿਵ ਆਉਣ ਤੋਂ ਬਾਅਦ ਮੈਂ ਡੀਐਮਸੀ ਹਸਪਤਾਲ ਲੁਧਿਆਣਾ ਵਿਖੇ ਦਾਖਲ ਹਾਂ। ਜ਼ਿਆਦਾ ਬੀਮਾਰ ਹੋਣ ਕਾਰਨ ਮੈ ਤੁਹਾਨੂੰ ਪਹਿਲਾ ਸੂਚਿਤ ਨਹੀਂ ਕਰ ਸਕਿਆ। ਇਸੇ ਕਾਰਨ ਮੈ ਤੁਹਾਡੇ ਫੋਨ, ਮੈਸੇਜ ਦਾ ਜਵਾਬ ਵੀ ਨਹੀ ਦੇ ਸਕਿਆ। ਉਮੀਦ ਹੈ ਕਿ ਜਲਦ ਹੀ ਸਿਹਤਯਾਬ ਹੋ ਕੇ ਤੁਹਾਡੀ ਸੇਵਾ ਵਿੱਚ ਜਲਦ ਹਾਜ਼ਰ ਹੋਵਾਂਗਾ

Share This Article
Leave a Comment