ਚੰਡੀਗੜ੍ਹ: ਖੇਤੀ ਕਾਨੂੰਨ ਦੇ ਖਿਲਾਫ ਨਿੱਤਰੇ ਕਿਸਾਨਾਂ ਵੱਲੋਂ ਅੱਜ ਦੇਸ਼ ਭਰ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਪੰਜ ਦਸੰਬਰ ਨੂੰ ਪੀਐਮ ਮੋਦੀ ਦੇ ਪੁਤਲੇ ਸਾੜੇ ਜਾਣਗੇ ਅਤੇ ਅੱਠ ਦਸੰਬਰ ਨੂੰ ਭਾਰਤ ਬੰਦ ਕੀਤਾ ਜਾਵੇਗਾ। ਜਿਸ ਤਹਿਤ ਪੰਜਾਬ ਵਿੱਚ ਅੱਜ ਥਾਂ-ਥਾਂ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਵੱਡੇ ਵਪਾਰੀ ਅਡਾਨੀ ਤੇ ਅੰਬਾਨੀਆਂ ਦੇ ਪੁਤਲੇ ਫੂਕੇ ਗਏ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਅਤੇ ਅੰਮ੍ਰਿਤਸਰ ਦੇ ਗੋਲਡਨ ਟੈਂਪਲ ਤੇ ਪੀਐਮ ਮੋਦੀ ਸਮੇਤ ਅੰਬਾਨੀ ਅਡਾਨੀ ਦਾ ਪੁਤਲਾ ਫੂਕਿਆ।
ਇਸੇ ਤਰ੍ਹਾਂ ਹਰਿਆਣਾ, ਰਾਜਸਥਾਨ, ਕਰਨਾਟਕ, ਅਸਮ, ਆਂਧਰਾ ਪ੍ਰਦੇਸ਼, ਤੇਲੰਗਾਨਾ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਬਿਹਾਰ ‘ਚ ਵੀ ਕਿਸਾਨਾਂ ਨੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।