ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਬੈਠਕ ਬੁਲਾਈ ਗਈ ਹੈ। ਜਿਸ ਵਿੱਚ ਕੇਂਦਰ ਸਰਕਾਰ ਦੀਆਂ ਮੰਗਾਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਨੇ ਸਾਫ਼ ਕਹਿ ਦਿੱਤਾ ਹੈ ਕਿ ਖੇਤੀ ਕਾਨੂੰਨ ਰੱਦ ਹੋਣਗੇ ਤਾਂ ਹੀ ਅੰਦੋਲਨ ਖ਼ਤਮ ਹੋਵੇਗਾ ਪਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੈ। ਮੋਦੀ ਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਹਾਲੇ ਤਕ ਰਾਜ਼ੀ ਨਹੀਂ ਹੋਈ।
ਕਿਸਾਨ ਅੱਜ ਇਕ ਨਵੀਂ ਰਣਨੀਤੀ ਘੜਨਗੇ। ਇਸ ਤੋਂ ਇਲਾਵਾ ਜਥੇਬੰਦੀਆਂ ਦੀ ਅੱਜ ਮੀਟਿੰਗ ਵਿਚ ਅੱਠ ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ‘ਤੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਭਾਰਤ ਬੰਦ ਦੇ ਸੱਦੇ ‘ਤੇ ਵੀ ਇਕ ਰਣਨੀਤੀ ਬਣਾਈ ਜਾਵੇਗੀ। ਕਿਸਾਨ ਜਥੇਬੰਦੀਆਂ ਦਾ ਤੱਥ ਹੈ ਕਿ ਖੇਤੀ ਕਾਨੂੰਨ ਵਿਚ ਉਨ੍ਹਾਂ ਨੇ 9 ਨੁਕਤੇ ਕੇਂਦਰ ਸਰਕਾਰ ਸਾਹਮਣੇ ਦੱਸੇ ਸਨ, ਜਿਸ ‘ਤੇ ਕੇਂਦਰ ਸਰਕਾਰ ਸੋਧ ਕਰਨ ਲਈ ਤਿਆਰ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਿਸ ਖੇਤੀ ਕਾਨੂੰਨ ਵਿੱਚ 9 ਨੁਕਤੇ ਸਾਹਮਣੇ ਲਿਆਂਦੇ ਹਨ ਤਾਂ ਉਸ ਕਾਨੂੰਨ ਨੂੰ ਲਾਗੂ ਕਰਨ ਦਾ ਕੀ ਫ਼ਾਇਦਾ ਹੈ।