ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਵੱਲੋਂ ‘ਭਾਰਤ ਬੰਦ’ ਦੇ ਸੱਦੇ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਰਕਾਰ ਨੇ ਦਿਸ਼ਾ-ਨਿਰਦੇਸ਼ ‘ਚ ਕਿਹਾ ਹੈ ਕਿ ਮੰਗਲਵਾਰ ਨੂੰ ‘ਭਾਰਤ ਬੰਦ’ ਦੌਰਾਨ ਸੁਰੱਖਿਆ ਪੁਖ਼ਤਾ ਕਰਦੇ ਹੋਏ ਸਾਰੀਆਂ ਥਾਵਾਂ ‘ਤੇ ਸ਼ਾਂਤੀ ਯਕੀਨੀ ਬਣਾਈ ਜਾਵੇ।
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਕੋਰੋਨਾ ਤੋਂ ਬਚਾਅ ਲਈ ਜਿਹੜੀ ਗਾਈਡਲਾਈਨ ਪਹਿਲਾਂ ਜਾਰੀ ਕੀਤੀ ਹੈ, ਉਸ ਦੀ ਮੁਕੰਮਲ ਪਾਲਣਾ ਹੋਵੇ। ਇਸ ਦੇ ਨਾਲ ਹੀ ਰੋਸ ਮੁਜਹਾਰਿਆਂ ਦੌਰਾਨ ਦੂਰੀ ਬਰਕਰਾਰ ਰੱਖੀ ਜਾਵੇ। ਇਸ ਤੋਂ ਇਲਾਵਾ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ‘ਭਾਰਤ ਬੰਦ’ ਦੇ ਮੱਦੇਨਜ਼ਰ ਸ਼ਾਂਤੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸੂਬਿਆਂ ਵਲੋਂ ਪਹਿਲਾਂ ਤੋਂ ਹੀ ਸਖਤ ਕਦਮ ਚੁੱਕੇ ਜਾਣ ਤਾਂ ਜੋ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਾ ਹੋਵੇ।