ਰਾਜਪੁਰਾ ਨਾਜਾਇਜ਼ ਸ਼ਰਾਬ ਫੈਕਟਰੀ ਦਾ ਮਾਮਲਾ, SHO ਨੂੰ ਕੀਤਾ ਮੁਅੱਤਲ ਡੀਐੱਸਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ

TeamGlobalPunjab
1 Min Read

ਪਟਿਆਲਾ: ਰਾਜਪੁਰਾ ‘ਚ ਬੀਤੀ ਰਾਤ ਪੰਜਾਬ ਪੁਲੀਸ ਵੱਲੋਂ ਇੱਕ ਸ਼ਰਾਬ ਫੈਕਟਰੀ ‘ਤੇ ਵੱਡੀ ਕਾਰਵਾਈ ਕੀਤੀ ਗਈ। ਜਿਸ ‘ਚੋਂ ਵੱਡੀ ਮਾਤਰਾ ‘ਚ ਨਾਜਾਇਜ਼ ਸਾਮਾਨ ਬਰਾਮਦ ਕੀਤਾ ਗਿਆ। ਇਸ ਨੂੰ ਦੇਖਦੇ ਹੋਏ ਐੱਸਐੱਸਪੀ ਵਿਕਰਮਜੀਤ ਦੁੱਗਲ ਵੱਲੋਂ ਆਪਣੇ ਮੁਲਾਜ਼ਮਾਂ ਖ਼ਿਲਾਫ਼ ਢਿੱਲ ਵਰਤਣ ਦੇ ਇਲਜ਼ਾਮਾਂ ਹੇਠ ਕਾਰਵਾਈ ਕੀਤੀ ਗਈ ਹੈ।

ਐੱਸਐੱਸਪੀ ਵਿਕਰਮਜੀਤ ਦੁੱਗਲ ਨੇ ਰਾਜਪੁਰਾ ਦੇ ਐਸਐਚਓ ਬਲਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਹੈ ਇਸ ਦੇ ਨਾਲ ਹੀ ਰਾਜਪੁਰਾ ਦੇ ਡੀਐੱਸਪੀ ਗੁਰਵਿੰਦਰ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ।

ਬੀਤੇ ਦਿਨ ਰਾਜਪੁਰਾ ‘ਚ ਆਪ੍ਰੇਸ਼ਨ ਰੈੱਡ ਰੋਜ਼ ਤਹਿਤ ਆਬਕਾਰੀ ਪੁਲਿਸ ਅਤੇ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਸੀ ਜਿਸ ਦੌਰਾਨ ਸ਼ਰਾਬ ਫੈਕਟਰੀ ਵਿੱਚੋਂ ਐਕਸਟਰਾ ਨਿਊਟਰਲ ਇਥਾਨੌਲ ਨਾਲ ਭਰਿਆ 20 ਹਜ਼ਾਰ ਲੀਟਰ ਟੈਂਕਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਰਸੀਲਾ ਸੰਤਰਾ ਮਾਰਕਾ ਦੇਸੀ ਸ਼ਰਾਬ ਦੀਆਂ 43 ਪੇਟੀਆਂ, ਲੇਬਲਜ਼, ਢੱਕਣ ਤੇ ਸੀਲਿੰਗ ਮਸ਼ੀਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਇਸ ਦੇ ਨਾਲ ਹੀ ਪੁਲਿਸ ਨੇ ਦੋ ਜਣਿਆਂ ਨੂੰ ਮੌਕੇ ‘ਤੇ ਗ੍ਰਿਫ਼ਤਾਰ ਵੀ ਕੀਤਾ ਹੈ।

Share this Article
Leave a comment