ਕੈਪਟਨ ਅਮਰਿੰਦਰ ਸਿੰਘ ਤੇ ਪਰਨੀਤ ਕੌਰ ਨੂੰ ਵੱਡਾ ਸਦਮਾ

TeamGlobalPunjab
1 Min Read

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਹਨਾਂ ਦੀ ਪਤਨੀ ਸਾਂਸਦ ਪਰਨੀਤ ਕੌਰ ਨੂੰ ਵੱਡਾ ਸਦਮਾ ਲੱਗਿਆ ਹੈ। ਪਰਨੀਤ ਕੌਰ ਦੇ ਮਾਤਾ ਸਤਿੰਦਰ ਕੌਰ ਕਾਹਲੋਂ ਦਾ ਦੇਹਾਂਤ ਹੋ ਗਿਆ ਹੈ। ਉਹ ਸਵਰਗੀ ਗਿਆਨ ਸਿੰਘ ਕਾਹਲੋਂ ਦੀ ਧਰਮਪਤਨੀ ਸਨ। ਸਤਿੰਦਰ ਕੌਰ ਕਾਹਲੋਂ 96 ਸਾਲ ਦੇ ਸਨ। ਸਤਿੰਦਰ ਕੌਰ ਦਾ ਅੰਤਿਮ ਸਸਕਾਰ ਦੁਪਹਿਰ ਚੰਡੀਗੜ੍ਹ ਵਿੱਚ ਕੀਤਾ ਜਾਵੇਗਾ। ਇਸ ਸਬੰਧੀ ਪਰਨੀਤ ਕੌਰ ਨੇ ਟਵੀਟ ਕਰਕੇ ਦੁੱਖ ਜਾਹਰ ਕੀਤਾ ਹੈ। ਉਹਨਾਂ ਆਪਣੇ ਟਵੀਟ ‘ਚ ਲਿਖਿਆ ਕਿ –

”ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੀ ਮਾਤਾ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦਾ ਦੇਹਾਂਤ ਹੋ ਗਿਆ ਹੈ। ਮਹਾਂਮਾਰੀ ਦੇ ਮੱਦੇਨਜ਼ਰ ਅਸੀਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਤੁਸੀਂ ਆਪਣੇ ਘਰਾਂ ‘ਚ ਹੀ ਰਹਿ ਕੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰੋ।”

Share This Article
Leave a Comment