ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਡਾਕਟਰਾਂ ਦੀ ਸਲਾਹ ’ਤੇ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ। ਜੇ ਪੀ ਨੱਢਾ ਨੇ ਆਪਣੇ ਟਵਿਟਰ ਹੈਂਡਲ ਉਪਰ ਟਵੀਟ ਕੀਤਾ ਕਿ ਕਰੋਨਾ ਦੇ ਲੱਛਣ ਦਿਖਾਈ ਦੇਣ ਮਗਰੋਂ ਉਨ੍ਹਾਂ ਨੇ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਤਬੀਅਤ ਠੀਕ ਹੈ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨੇ ਅਪੀਲ ਕੀਤੀ ਕਿ ਬੀਤੇ ਦਿਨਾਂ ਦੌਰਾਨ ਜੋ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਕਿਰਪਾ ਕਰਕੇ ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ ਅਤੇ ਆਪਣੀ ਸਿਹਤ ਦਾ ਧਿਆਨ ਰੱਖਣ।