ਲੁਧਿਆਣਾ : ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਵੱਲੋਂ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਜਿਸ ਨੂੰ ਦੇਖਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਭੁੱਖ ਹੜਤਾਲ ਰੱਖੀ ਗਈ। ਇਹ ਰੋਸ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਦੇਖਣ ਨੂੰ ਮਿਲਿਆ। ਜਿੱਥੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਟੋਲ ਪਲਾਜ਼ਾ ‘ਤੇ ਧਰਨਾ ਦਿੱਤਾ ਜਾ ਰਿਹਾ ਹੈ।
ਇਸ ਭੁੱਖ ਹੜਤਾਲ ਵਿੱਚ ਲਗਭਗ 40 ਤੋਂ 50 ਕਿਸਾਨ ਅਤੇ ਨੌਜਵਾਨ ਸ਼ਾਮਲ ਹੋਏ। ਹਾਲਾਂਕਿ ਇਹ ਹੜਤਾਲ ਸਿਰਫ਼ ਇੱਕ ਦਿਨ ਲਈ ਰੱਖੀ ਗਈ ਹੈ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਜੇਕਰ ਲੋੜ ਪਈ ਤਾਂ ਅਸੀਂ ਇਹ ਭੁੱਖ ਹੜਤਾਲ ਅਣਮਿੱਥੇ ਸਮੇਂ ਲਈ ਵੀ ਰੱਖ ਸਕਦੀ ਹੈ।
ਇਸ ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਜਥੇਬੰਦੀ ਨੇ ਮੰਗੀ ਕੀਤੀ ਕਿ ਕੇਂਦਰ ਸਰਕਾਰ ਕਾਲੇ ਕਾਨੂੰਨ ਜਲਦ ਤੋਂ ਜਲਦ ਵਾਪਸ ਕਰੇ। ਇਸ ਤੋਂ ਇਲਾਵਾ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਨੂੰ ਇੱਕ ਇੱਕ ਸਰਕਾਰ ਨੌਕਰੀ ਅਤੇ 20 ਲੱਖ ਰੁਪਏ ਆਰਥਿਕ ਤੌਰ ‘ਤੇ ਮੁਆਵਜ਼ਾ ਦੇਵੇ ਹੁਣ ਤੱਕ ਕਿਸਾਨ ਅੰਦੋਲਨ ਦੌਰਾਨ 21 ਕਿਸਾਨਾਂ ਦੀ ਮੌਤ ਹੋ ਗਈ ਹੈ।