ਚੰਡੀਗੜ੍ਹ: ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਰਹੇ 93 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੀਜੀਆਈ ‘ਚ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਚੈੱਕਅਪ ਲਈ ਪੀਜੀਆਈ ਲਿਆਂਦਾ ਗਿਆ ਹੈ।
ਉਨ੍ਹਾਂ ਦੇ ਸਿਹਤ ਸਬੰਧੀ ਵੱਖ-ਵੱਖ ਟੈਸਟ ਕੀਤੇ ਜਾ ਰਹੇ ਹਨ ਤੇ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਨ੍ਹਾਂ ਦੀ ਸਿਹਤ ਕਿਵੇਂ ਹੈ। ਜਿਸ ਤੋਂ ੲਅਦ ਹੀ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਰੱਖਣ ਜਾਂ ਛੁੱਟੀ ਦੇਣ ਬਾਰੇ ਫ਼ੈਸਲਾ ਲਿਆ ਜਾਵੇਗਾ।