ਨਵੀਂ ਦਿੱਲੀ : ਖੇਤੀ ਕਾਨੂੰਨ ਮੁੱਦੇ ‘ਤੇ ਚੱਲ ਰਹੇ ਅੰਦੋਲਨ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰ ਮੁੜ ਤੋਂ ਵੱਡਾ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਸਮਰਥਨ ਕਰਦਿਆਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਹੀ ਲਿਆਂਦੇ ਗਏ ਹਨ, ਇਹ ਕਾਨੂੰਨ ਰਾਤੋਂ ਰਾਤ ਨਹੀਂ ਆਏ।
ਖੇਤੀ ਕਾਨੂੰਨ ਵਿਆਪਕ ਚਰਚਾ ਤੋਂ ਬਾਅਦ ਹੀ ਲਿਆਂਦੇ ਗਏ ਹਨ। ਪੀਐਮ ਮੋਦੀ ਨੇ ਕਿਹਾ ਕਿ ਫਸਲਾਂ ‘ਤੇ MSP ਬੰਦ ਨਹੀਂ ਹੋਵੇਗੀ ਅਤੇ ਮੰਡੀਕਰਨ ਢਾਂਚਾ ਬਣਿਆ ਰਹੇਗਾ।
ਇਸ ਤੋਂ ਇਲਾਵਾ ਪੀਐਮ ਮੋਦੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕਿਸਾਨਾਂ ਨੂੰ ਗੁਮਰਾਹ ਕਰ ਰਹੀਆਂ ਹਨ। ਖੇਤੀ ਕਾਨੂੰਨ ‘ਤੇ ਵਿਰੋਧੀ ਝੂਠਾ ਪ੍ਰਚਾਰ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਾਂਗਰਸ ਪਾਰਟੀ ‘ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਦੇਸ਼ ਵਾਸੀਆਂ ਨੂੰ ਉਨ੍ਹਾਂ ਸਿਆਸੀ ਪਾਰਟੀਆਂ ਤੋਂ ਜਵਾਬ ਮੰਗਣਾ ਚਾਹੀਦਾ ਹੈ ਜਿਨ੍ਹਾਂ ਨੇ ਖੇਤੀ ਵਿੱਚ ਸੁਧਾਰਾਂ ਦੀ ਗੱਲ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਕੀਤੀ ਸੀ।
ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਬਾਕੀ ਸਰਕਾਰਾਂ ਸਵਾਮੀਨਾਥਨ ਰਿਪੋਰਟ ਉਪਰ ਹੀ ਬੈਠੀਆਂ ਸਨ ਸਾਡੀ ਸਰਕਾਰ ਨੇ ਇਹਨਾਂ ਕਾਨੂੰਨਾਂ ਨੂੰ ਲਿਆ ਕੇ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ।