ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਦੇ ਕਰੀਬੀ ਸਲਾਹਕਾਰਾਂ ‘ਚੋਂ ਇੱਕ ਸੇਡਰਿਕ ਰਿਚਮੰਡ ਕੋਰੋਨਵਾਇਰਸ ਦੀ ਲਪੇਟ ‘ਚ ਆ ਗਏ ਹਨ। ਟੀਮ ਨੇ ਵੀਰਵਾਰ ਨੂੰ ਕਿਹਾ ਕਿ ਜੋਅ ਬਾਇਡਨ ਨਾਲ ਕੀਤੀ ਗੱਲਬਾਤ ਤੋਂ ਬਾਅਦ ਰਿਚਮੰਡ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ, ਜਦਕਿ ਜੋਅ ਬਾਇਡਨ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਅਮਰੀਕੀ ਸੰਸਦ ਮੈਂਬਰ ਰਿਚਮੰਡ ਅਤੇ ਬਾਇਡਨ ਕੁਝ ਡੈਮੋਕਰੇਟਿਕ ਆਗੂਆਂ ਦੇ ਨਾਲ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੁਤੰਤਰ ਤੌਰ ਤੇ ਜਾਰਜੀਆ ਗਏ ਸਨ।
ਬਾਇਡਨ ਦੀ ਟੀਮ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਾਇਡਨ ਦੀ ਕੋਰੋਨਾ ਜਾਂਚ ਦੀ ਰਿਪੋਰਟ ਬੀਤੇ ਵੀਰਵਾਰ ਨੂੰ ਨੈਗੇਟਿਵ ਆਈ। ਟੀਮ ਮੁਤਾਬਕ ਬੀਤੇ ਬੁੱਧਵਾਰ ਨੂੰ ਰਿਚਮੰਡ ਵਿੱਚ ਕੋਰੋਨਾ ਦੇ ਲੱਛਣ ਦਿਖਾਈ ਦਿੱਤੇ, ਜਿਸ ਤੋਂ ਬਾਅਦ ਉਨ੍ਹਾਂ ਦੀ ਜਾਂਚ ਕੀਤੀ ਗਈ ਅਤੇ ਸੰਕਰਮਿਤ ਪਾਏ ਗਏ।
ਦੱਸ ਦਈਏ ਅਮਰੀਕਾ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਿਤ ਦੇਸ਼ ਹੈ ਜਿਸ ਦੇ ਚਲਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।