ਕੰਠਮਾਡੂ : ਨੇਪਾਲ ਵਿੱਚ ਸਿਆਸੀ ਸੰਕਟ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਤਹਿਤ ਪ੍ਰਧਾਨ ਮੰਤਰੀ ਕੇ.ਪੀ ਸ਼ਰਮਾ ਓਲੀ ਦੀ ਸਰਕਾਰ ਡਿੱਗ ਸਕਦੀ ਹੈ। ਜਿਸ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਕੇ.ਪੀ ਸ਼ਰਮਾ ਓਲੀ ਨੇ ਅੱਜ ਐਮਰਜੈਂਸੀ ਬੈਠਕ ਬੁਲਾਈ ਅਤੇ ਸੰਸਦ ਭੰਗ ਕਰਨ ਦਾ ਫੈਸਲਾ ਲਿਆ। ਜਿਸ ਤੋਂ ਬਾਅਦ ਇਸ ਸਬੰਧੀ ਸਿਫਾਰਿਸ਼ ਰਾਸ਼ਟਰਪਤੀ ਨੂੰ ਭੇਜ ਦਿੱਤੀ ਗਈ। ਸੰਸਦ ਭੰਗ ਕਰਨ ਦਾ ਵਿਵਾਦ ਉਦੋਂ ਵਧਿਆ ਜਦੋਂ ਪ੍ਰਧਾਨ ਮੰਤਰੀ ਓਲੀ ਉੱਤੇ ਸੰਵਿਧਾਨਕ ਕੌਂਸਲ ਐਕਟ ਨਾਲ ਸਬੰਧਤ ਆਰਡੀਨੈਂਸ ਵਾਪਸ ਲੈਣ ਲਈ ਦਬਾਅ ਪਾਇਆ ਗਿਆ ਸੀ। ਸੰਸਦ ਵਿੱਚ ਇਹ ਆਰਡੀਨੈਂਸ ਮੰਗਲਵਾਰ ਨੂੰ ਜਾਰੀ ਕੀਤਾ ਗਿਆ ਸੀ ਤੇ ਉਸੇ ਦਿਨ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਵੀ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ।
ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਮੀਦ ਜਤਾਈ ਜਾ ਰਹੀ ਸੀ ਕਿ ਜਿਹੜੀ ਪ੍ਰਧਾਨ ਮੰਤਰੀ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ, ਉਸ ਵਿੱਚ ਆਰਡੀਨੈਂਸ ਵਾਪਸ ਲੈਣ ਸਬੰਧੀ ਜਾਂ ਆਰਡੀਨੈਂਸ ਨੂੰ ਬਦਲਣ ਦੀ ਸਿਫਾਰਿਸ਼ ਕੀਤੀ ਜਾ ਸਕਦੀ ਹੈ। ਪਰ ਪ੍ਰਧਾਨਮੰਤਰੀ ਨੇ ਬੈਠਕ ‘ਚ ਮੀਟਿੰਗ ਭੰਗ ਕਰਨ ਦਾ ਫੈਸਲਾ ਲਿਆ। ਜਿਸ ਨੇ ਸਾਰਿਆਂ ਨੂੰ ਝਟਕਾ ਦੇ ਦਿੱਤਾ।