ਵਾਸ਼ਿੰਗਟਨ: ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦਾ ਨਵਾਂ ਰੂਪ ਮਿਲੇ ਜਾਣ ਤੋਂ ਬਾਅਦ ਪੂਰੀ ਦੁਨੀਆ ਵਿਚ ਅਲਰਟ ਕਰ ਦਿੱਤਾ ਗਿਆ ਹੈ। ਜਿਸ ਨੂੰ ਦੇਖਦੇ ਹੋਏ ਅਮਰੀਕੀ ਪ੍ਰਸ਼ਾਸਨ ਨੇ ਵੀ ਪੂਰੀ ਸਾਵਧਾਨੀ ਵਰਤਣ ‘ਤੇ ਨਜ਼ਰ ਰੱਖ ਲਈ ਹੈ। ਅਮਰੀਕਾ ਦੇ ਮੁੱਖ ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਫਿਲਹਾਲ ਬ੍ਰਿਟੇਨ ਦੀ ਯਾਤਰਾ ‘ਤੇ ਰੋਕ ਲਗਾਉਣ ਦੀ ਯੋਜਨਾ ਨਹੀਂ ਹੈ, ਪਰ ਉਥੋਂ ਅਮਰੀਕਾ ਵਿੱਚ ਆਉਣ ਵਾਲੇ ਲੋਕਾਂ ‘ਤੇ ਖ਼ਾਸ ਨਜ਼ਰ ਰੱਖੀ ਜਾਵੇਗੀ।
ਬ੍ਰਿਟੇਨ ਦੀ ਯਾਤਰਾ ‘ਤੇ ਰੋਕ ਲਗਾਉਣ ਵਾਲੀ ਖ਼ਬਰ ਉਸ ਸਮੇਂ ਸਾਹਮਣੇ ਆਈ ਜਦੋਂ ਅਮਰੀਕਾ ਵਿਚ ਮਾਹਰਾਂ ਦੇ ਪੈਨਲ ਨੇ ਸਿਫਾਰਸ਼ ਕੀਤੀ ਕਿ ਅਗਲੇ ਰਾਊਂਡ ‘ਚ 75 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਲੋਕਾਂ ਦੇ ਨਾਲ ਜ਼ਰੂਰੀ ਸੇਵਾਵਾਂ ‘ਚ ਲੱਗੇ ਤਿੰਨ ਕਰੋੜ ਲੋਕਾਂ ਨੂੰ ਵੈਕਸੀਨ ਦਿੱਤੀ ਜਾਣੀ ਚਾਹੀਦੀ ਹੈ। ਇਸ ਵਿੱਚ ਪੁਲਿਸ ਅਧਿਆਪਕ ਅਤੇ ਗਰੌਸਰੀ ਸਟੋਰ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਸ਼ਾਮਲ ਹਨ।
ਅਮਰੀਕਾ ‘ਚ ਓਪ੍ਰੇਸ਼ਨ ਰੈਪ ਸਪੀਡ ਵੈਕਸੀਨ ਪ੍ਰੋਗਰਾਮ ਦੇ ਮੁੱਖ ਸਲਾਹਕਾਰ ਮੋਨਸੇਫ ਸਲੋਈ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਧਿਕਾਰੀਆਂ ਨੂੰ ਹੁਣ ਤੱਕ ਦੇਸ਼ ਅੰਦਰ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਮੌਜੂਦਗੀ ਦਾ ਪਤਾ ਨਹੀਂ ਚੱਲ ਸਕਿਆ ਹੈ, ਪਰ ਫਿਰ ਵੀ ਅਧਿਕਾਰੀਆਂ ਵੱਲੋਂ ਇਸ ਉੱਪਰ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਨਹੀਂ ਹੈ। ਜੇਕਰ ਕੋਰੋਨਾ ਵਾਇਰਸ ਦੇ ਨਵੇਂ ਰੂਪ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਸ ਨੂੰ ਕਿਵੇਂ ਕੰਟਰੋਲ ਵਿੱਚ ਕਰਨਾ ਹੈ ਇਸ ਦੇ ਉਪਰ ਕੰਮ ਕੀਤਾ ਜਾ ਰਿਹਾ ਹੈ।