‘ਮਨ ਕੀ ਬਾਤ’ ਦਾ ਭਾਂਡੇ ਖੜਕਾ ਕੇ ਵਿਰੋਧ, ਦੇਖੋ ਤਸਵੀਰਾਂ

TeamGlobalPunjab
2 Min Read

ਚੰਡੀਗੜ੍ਹ : ਖੇਤੀ ਕਾਨੂੰਨ ਖਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਕਿਸਾਨਾਂ ਵੱਲੋਂ ਅਨੋਖਾ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਨੇ ਇਸ ਪ੍ਰੋਗਰਾਮ ਦੌਰਾਨ ਭਾਂਡੇ ਖੜਕਾ ਕੇ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ। ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲੋਕਾਂ ਨਾਲ ਮਨ ਕੀ ਬਾਤ ਤਾਂ ਕਰ ਲੈਂਦੇ ਹਨ। ਪਰ ਦੇਸ਼ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨਹੀਂ ਸੁਣਦੇ। ਕਿਸਾਨ ਮੰਗ ਕਰ ਰਹੇ ਹਨ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਕੇਂਦਰ ਸਰਕਾਰ ਇਸ ਨੂੰ ਨਜ਼ਰਅੰਦਾਜ ਕਰ ਰਹੀ ਹੈ। ਇਸ ਉਪਰ ਪ੍ਰਧਾਨ ਮੰਤਰੀ ਵੀ ਕੋਈ ਪ੍ਰਤੀਕੀਰਿਆ ਨਹੀਂ ਦੇ ਰਹੇ। ਜਦੋਂ ਕਿਸਾਨਾਂ ਨੂੰ ਇਹ ਕਾਨੂੰਨ ਮਨਜ਼ੂਰ ਨਹੀਂ ਹਨ ਤਾਂ ਫਿਰ ਕੇਂਦਰ ਸਰਕਾਰ ਕਿਉਂ ਇਸ ਨੂੰ ਲਾਗੂ ਕਰ ਰਹੀ ਹੈ।

ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸਾਲ 2020 ਦੀ ਆਖਰੀ ‘ਮਨ ਕੀ ਬਾਤ’ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਉਮੀਦ ਲਾਈ ਸੀ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦੇ ਮਨ ਕੀ ਬਾਤ ਕਰਨਗੇ ਪਰ ਅੱਜ ਇਸ ਪ੍ਰੋਗਰਾਮ ਵਿੱਚ ਕਿਸਾਨਾਂ ਅਤੇ ਖੇਤੀ ਸਬੰਧੀ ਕੋਈ ਜ਼ਿਕਰ ਨਹੀਂ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਆਪਣੇ ਘਰ ਦੀਆਂ ਛੱਤਾਂ, ਵਿਹੜਿਆਂ, ਗਲੀਆਂ ‘ਚ ਖੜ ਕੇ ਥਾਲੀਆਂ, ਕੌਲੀਆਂ, ਚਿਮਟੇ ਅਤੇ ਢੋਲ ਵਜਾਏ। ਬਰਨਾਲਾ ‘ਚ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਰੋਸ ਜਾਹਰ ਕਰਦੇ ਹੋਏ ਭਾਂਡੇ ਖੜਕਾਉਂਦੇ ਹੋਏ ਇੱਕ ਮਾਰਚ ਵੀ ਕੱਢਿਆ। ਅਜਿਹਾ ਹੀ ਹਰਿਆਣਾ ਵਿੱਚ ਵੀ ਦੇਖਣ ਨੂੰ ਮਿਲਿਆ। ਉੱਥੇ ਵੀ ਵੱਡੀ ਗਿਣਤੀ ‘ਚ ਕਿਸਾਨਾਂ ਨੇ ਮਨ ਕੀ ਬਾਤ ਦਾ ਵਿਰੋਧ ਕੀਤਾ।

Share This Article
Leave a Comment