ਚੰਡੀਗੜ੍ਹ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਕਾਰਨ ਪੰਜਾਬ ‘ਚ ਕਾਰਪੋਰੇਟ ਘਰਾਣਿਆਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਪੰਜਾਬ ਵਿੱਚ ਰਿਲਾਇੰਸ ਜੀਓ ਦੇ 1500 ਤੋਂ ਵੱਧ ਮੋਬਾਇਲ ਟਾਵਰ ਬੰਦ ਕਰ ਦਿੱਤੇ ਗਏ ਹਨ। ਜਿਸ ਨੂੰ ਦੇਖਦੇ ਹੋਏ ਰਿਲਾਇੰਸ ਜੀਓ ਇਨਫੋਕੌਮ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਅਤੇ ਡੀਜੀਪੀ ਨੂੰ ਚਿੱਠੀ ਲਿਖੀ ਹੈ। ਰਿਲਾਇੰਸ ਨੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਲਿਖੀ ਚਿੱਠੀ ਵਿੱਚ ਮੰਗ ਕੀਤੀ ਕਿ ਪੰਜਾਬ ਅੰਦਰ ਜੀਓ ਦੇ ਟਾਵਰਾਂ ਨਾਲ ਕੀਤੀ ਜਾ ਰਹੀ ਭੰਨਤੋੜ ਵਿੱਚ ਦਖ਼ਲ ਦੇਣ।
ਜੀਓ ਦੇ ਟਾਵਰਾਂ ਨੂੰ ਬੰਦ ਕਰਨ ਦੀਆਂ ਘਟਨਾਵਾਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਚਿੰਤਾ ਜ਼ਾਹਰ ਕੀਤੀ ਸੀ ਅਤੇ ਸੂਬੇ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਲਈ ਕਿਹਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਦੂਰਸੰਚਾਰ ਸਾਧਨਾਂ ਦੇ ਨਾਲ ਛੇੜ ਛਾੜ ਕਰਨ ਦੇ ਨਾਲ ਵਿਦਿਆਰਥੀਆਂ ਖ਼ਾਸ ਕਰਕੇ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਬੱਚਿਆਂ ਅਤੇ ਕੋਵਿਡ ਮਹਾਂਮਾਰੀ ਦੇ ਕਾਰਨ ਘਰ ਤੋਂ ਕੰਮ ਕਰਨ ਵਾਲੇ ਲੋਕਾਂ ਲਈ ਪਰ ਪਰੇਸ਼ਾਨੀ ਪੈਦਾ ਕਰ ਸਕਦਾ ਹੈ।