ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

TeamGlobalPunjab
1 Min Read

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਸਾਲ ਦੇ ਮੌਕੇ ’ਤੇ ਸੂਬਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।

ਕੈਪਟਨ ਨੇ ਪੋਸਟ ਕਰਦੇ ਹੋਏ ਲਿਖਿਆ, ‘ਸਾਰਿਆਂ ਨੂੰ ਸਾਲ 2021 ਦੀਆਂ ਲੱਖ ਲੱਖ ਵਧਾਈਆਂ। ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਇਹ ਨਵਾਂ ਵਰ੍ਹਾ ਤੁਹਾਡੇ ਸਾਰਿਆਂ ਦੀ ਜ਼ਿੰਦਗੀ ‘ਚ ਖੁਸ਼ੀਆਂ ਖੇੜੇ ਲੈ ਕੇ ਆਵੇ ਤੇ ਅਸੀਂ ਕੋਰੋਨਾ ਵਾਇਰਸ ਤੋਂ ਨਿਜਾਤ ਪਾਈਏ। ਕੋਵਿਡ ਕਰਕੇ ਜੋ ਵੀ ਸਮਾਂ ਬੀਤ ਗਿਆ ਉਹ ਵਾਪਿਸ ਨਹੀਂ ਲਿਆਇਆ ਜਾ ਸਕਦਾ ਪਰ ਅਸੀਂ ਅੱਗੇ ਲਈ ਚੰਗੇ ਦੀ ਅਰਦਾਸ ਜ਼ਰੂਰ ਕਰ ਸਕਦੇ ਹਾਂ।’

Share this Article
Leave a comment