ਨਵੀਂ ਦਿੱਲੀ – ਐਨਸੀਆਰ ਦੇ ਕਈ ਇਲਾਕਿਆਂ ‘ਚ ਅੱਜ ਸਵੇਰ ਤੋਂ ਹੀ ਹਲਕਾ ਮੀਂਹ ਪੈ ਰਿਹਾ ਹੈ ਜਿਸ ਕਰਕੇ ਮੌਸਮ ਹੋਰ ਠੰਡਾ ਹੋ ਗਿਆ ਹੈ। ਮੀਂਹ ਨੇ ਸ਼ੀਤ ਲਹਿਰ ਤੇ ਧੁੰਦ ਨਾਲ ਜੂਝ ਰਹੇ ਲੋਕਾਂ ਲਈ ਮੁਸੀਬਤ ਨੂੰ ਹੋਰ ਵਧਾ ਦਿੱਤਾ ਹੈ।
ਮੌਸਮ ਵਿਭਾਗ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਦੇ ਅਨੁਸਾਰ, ਅੱਜ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਕਰਕੇ ਤਾਪਮਾਨ ‘ਚ ਵਾਧਾ ਦਰਜ ਕੀਤਾ ਜਾਵੇਗਾ, ਜਿਸ ਕਰਕੇ ਲੋਕਾਂ ਨੂੰ 2 ਜਨਵਰੀ ਤੋਂ ਲੈ ਕੇ 6 ਜਨਵਰੀ ਤੱਕ ਠੰਢੀਆਂ ਹਵਾਵਾਂ ਤੋਂ ਰਾਹਤ ਮਿਲੇਗੀ। ਇਸਦੇ ਨਾਲ ਹੀ 3 ਜਨਵਰੀ ਤੋਂ 5 ਜਨਵਰੀ ਤੱਕ ਦਿੱਲੀ ਐਨਸੀਆਰ ‘ਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਨਾਲ ਠੰਢ ਵਧੇਗੀ ਤੇ ਪਹਾੜਾਂ ‘ਤੇ ਬਰਫਬਾਰੀ ਵੀ ਹੋਵੇਗੀ।
ਇਸਤੋਂ ਇਲਾਵਾ ਪਿਛਲੇ ਦਿਨੀਂ 18 ਦਸੰਬਰ ਨੂੰ ਇਸ ਦਾ ਮੌਸਮ ਦਾ ਸਭ ਤੋਂ ਘੱਟ ਤਾਪਮਾਨ 15.2 ਡਿਗਰੀ ਸੈਲਸੀਅਸ ਸੀ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਇਸ ਵਾਰ ਦਸੰਬਰ ‘ਚ ਔਸਤਨ ਘੱਟੋ ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਰਿਹਾ ਜੋ ਪਿਛਲੇ ਸਾਲ 7.6 ਡਿਗਰੀ ਸੈਲਸੀਅਸ ਸੀ।