ਯੂਕੇ ਦੇ ਹਸਪਤਾਲਾਂ ‘ਚ ਪਹੁੰਚੀ ਆਕਸਫੋਰਡ ਦੀ ਕੋਰੋਨਾ ਵੈਕਸੀਨ

TeamGlobalPunjab
1 Min Read

ਲੰਡਨ: ਯੂਕੇ ਵਿੱਚ ਕੋਰੋਨਾ ਵਾਇਰਸ ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ ਤਾਂ ਉੱਥੇ ਹੀ ਕੋਰੋਨਾ ਵੈਕਸੀਨ ਦੇ ਟੀਕਾਕਰਨ ਨੂੰ ਤੇਜ਼ ਕਰਨ ਲਈ ਵੱਖ ਵੱਖ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਜਿਸ ਤਹਿਤ ਸਰਕਾਰ ਵੱਲੋਂ ਮਨਜ਼ੂਰ ਕੀਤੇ ਗਏ ਆਕਸਫੋਰਡ ਯੂਨੀਵਰਸਿਟੀ/ਐਸਟ੍ਰਾਜ਼ੇਨੇਕਾ ਦੇ ਕੋਰੋਨਾਵਾਇਰਸ ਟੀਕਿਆਂ ਦੀ ਪਹਿਲੀ ਖੇਪ ਹਸਪਤਾਲਾਂ ਵਿੱਚ ਪਹੁੰਚਣੀ ਸ਼ੁਰੂ ਹੋ ਗਈ ਹੈ।

ਸਰਕਾਰ ਦੀ ਮੁਹਿੰਮ ਤਹਿਤ ਘੱਟ ਸਮੇਂ ‘ਚ ਵੱਧ ਤੋਂ ਵੱਧ ਲੋਕਾਂ ਤਕ ਕੋਰੋਨਾ ਦੀ ਵੈਕਸੀਨ ਨੂੰ ਪਹੁੰਚਾਉਣਾ ਹੈ। ਇਸ ਲਈ ਸੋਮਵਾਰ ਤੋਂ 5 ਲੱਖ 30 ਹਜ਼ਾਰ ਲੋਕਾਂ ‘ਤੇ ਆਕਸਫੋਰਡ ਦੀ ਕੋਰੋਨਾ ਵੈਕਸੀਨ ਲਾਈ ਜਾਵੇਗੀ। ਇਹਨਾਂ ਵਿੱਚ ਸਿਹਤ ਵਿਭਾਗ ਦੇ ਕਰਮਚਾਰੀ, ਦੇਖਭਾਲ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਅਤੇ ਬਜ਼ੁਰਗਾਂ ਨੂੰ ਪਹਿਲ ਦਿੱਤੀ ਜਾਵੇਗੀ।

ਯੂਕੇ ਵਿੱਚ ਫਾਈਜ਼ਰ/ਬਾਇਓਨਟੈਕ ਟੀਕੇ ਦੀ ਸ਼ੁਰੂਆਤ ਲੱਗਭਗ ਇੱਕ ਮਹੀਨਾ ਪਹਿਲਾਂ ਸ਼ੁਰੂ ਹੋਣ ਦੇ ਨਾਲ, ਇੱਕ ਮਿਲੀਅਨ ਤੋਂ ਵੱਧ ਲੋਕ ਕੋਰੋਨਾ ਵਾਇਰਸ ਦਾ ਟੀਕਾ ਪ੍ਰਾਪਤ ਚੁੱਕੇ ਹਨ। ਸਿਹਤ ਵਿਭਾਗ ਦੇ ਮਾਹਿਰਾਂ ਮੁਤਾਬਕ ਟੀਕਾਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਪਹਿਲੀ ਡੋਜ਼ ਤੋਂ ਬਾਅਦ ਕੋਰੋਨਾ ਟੀਕੇ ਦੀ ਦੂਜੀ ਡੋਜ਼ ਲੈਣ ਦਾ ਸਮਾਂ ਹੁਣ ਤਿੰਨ ਦੀ ਜਗ੍ਹਾ 12 ਹਫ਼ਤਿਆਂ ਦੇ ਅੰਦਰ ਹੋਵੇਗਾ।

Share This Article
Leave a Comment