ਵੱਡੇ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

TeamGlobalPunjab
2 Min Read

ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਮਾਲਵਾ ਜ਼ੋਨ ਤਿੱਨ ਦੇ ਪ੍ਰਧਾਨ ਅਤੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤਰਸੇਮ ਸਿੰਘ ਭਿੰਡਰ ਨੇ ਆਪਣੇ ਦਰਜਨਾਂ ਹਮਾਇਤੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਇਸ ਮੌਕੇ ਸਾਬਕਾ ਮੁਲਾਜ਼ਮ ਆਗੂ ਗੁਰਮੇਲ ਸਿੰਘ ਸਿੱਧੂ ਅਤੇ ਕਈ ਸਾਬਕਾ ਵੱਡੇ ਅਧਿਕਾਰੀਆਂ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਨ੍ਹਾਂ ਆਗੂਆਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ,ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਪ੍ਰੋ ਬਲਜਿੰਦਰ ਕੌਰ ਅਤੇ ਪ੍ਰਿੰਸੀਪਲ ਬੁੱਧ ਰਾਮ ਦੀ ਹਾਜ਼ਰੀ ਵਿੱਚ ਸ਼ਾਮਲ ਕਰਵਾਇਆ ਗਿਆ।

ਇਸ ਮੌਕੇ ਇਸ ਮੌਕੇ ਪਾਰਟੀ ਵਿੱਚ ਸ਼ਾਮਲ ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਦੇ ਹੋਰ ਵੱਡੇ ਆਗੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ।

ਵੱਖ-ਵੱਖ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਵਾਗਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਰਕਰਾਂ ਦਾ ਸਨਮਾਨ ਕਰਦੀ ਹੈ ਅਸੀਂ ਉਨ੍ਹਾਂ ਦੀ ਪਾਰਟੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਕਿਸਾਨੀ ਦੇ ਮਸਲਿਆਂ ਨੂੰ ਵੀ ਮੁੱਦਾ ਬਣਾਏਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਉਭਰਨ ਤੋਂ ਪਹਿਲਾਂ ਸਰਵੇਖਣ ਕਰਵਾਇਆ ਜਾਵੇਗਾ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਜਾਵੇਗਾ।

- Advertisement -

Share this Article
Leave a comment