ਸੁਪਰੀਮ ਕੋਰਟ ‘ਚ ਖੇਤੀ ਕਾਨੂੰਨਾਂ ਤੇ ਕਿਸਾਨ ਪ੍ਰਦਰਸ਼ਨ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ 11 ਨੂੰ

TeamGlobalPunjab
1 Min Read

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ‘ਚ ਕਿਸਾਨ ਅੰਦੋਲਨ ਜਾਰੀ ਹੈ, ਕਿਸਾਨਾਂ ਤੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ ਤੇ ਹਾਲੇ ਤੱਕ ਕੋਈ ਨਤੀਜਾ ਨਹੀਂ ਨਿਕਲ ਸਕਿਆ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਸਾਨਾਂ ਦੀ ਹਾਲਤ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇ ਕਿਸਾਨਾਂ ਦੇ ਪ੍ਰਦਰਸ਼ਨ ਸਬੰਧੀ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ 11 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ।

ਚੀਫ ਜਸਟਿਸ ਐੱਸਏ ਬੋਬਡੇ ਨੇ ਕਿਹਾ ਕਿ ਜੋ ਹਾਲਾਤ ਹਨ ਉਸ ਤੋਂ ਤਾਂ ਸਾਫ਼ ਨਜ਼ਰ ਆ ਰਿਹਾ ਹੈ ਕਿ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਅੱਗੇ ਨਹੀਂ ਤੁਰ ਰਹੀ। ਕਿਸਾਨਾਂ ਦੇ ਵਿਰੋਧ ਸਬੰਧੀ ਜ਼ਮੀਨੀ ਪੱਧਰ ‘ਤੇ ਕੋਈ ਸੁਧਾਰ ਨਹੀਂ ਹੋਇਆ ਹੈ, ਕੇਂਦਰ ਵੱਲੋਂ ਕਿਹਾ ਗਿਆ ਸੀ ਕਿ ਇਨ੍ਹਾਂ ਮੁੱਦਿਆ ਸਬੰਧੀ ਸਰਕਾਰ ਅਤੇ ਕਿਸਾਨਾਂ ਵਿਚਾਲੇ ਚਰਚਾ ਚੱਲ ਰਹੀ ਹੈ।

ਅਟਾਰਨੀ ਜਨਰਲ ਕੇਕੇ ਵੇਣੂਗੋਪਾਲ ਨੇ ਕਿਹਾ ਕਿ ਭਵਿੱਖ ‘ਚ ਇਸ ਗੱਲ ਦੀ ਸੰਭਾਵਨਾ ਹੈ ਕਿ ਸਰਕਾਰ ਤੇ ਕਿਸਾਨ ਕਿਸੇ ਸਿੱਟੇ ‘ਤੇ ਪਹੁੰਚ ਸਕਦੇ ਹਨ। ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਦਲੀਲਾਂ ‘ਤੇ ਕੇਂਦਰ ਵੱਲੋਂ ਪ੍ਰਤੀਕਿਰਿਆ ਦਾਇਰ ਕਰਨ ਨਾਲ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ‘ਚ ਅੜਿੱਕਾ ਪੈਦਾ ਹੋ ਸਕਦਾ ਹੈ।

Share This Article
Leave a Comment