ਬਨੂੜ: ਬਨੂੜ ਨੇੜਲੇ ਪਿੰਡ ਧਰਮਗੜ੍ਹ ਵਿੱਚ “ਸੋ ਕਿਉ ਮੰਦਾ ਆਖੀਐ ਜਿਤੁ ਜੰਮੇ ਰਾਜਾਨ ” ਟਰੱਸਟ ਦੀ ਮੀਟਿੰਗ ਕਰਨ ਪਹੁੰਚੇ ਟਰੱਸਟ ਦੇ ਚੇਅਰਮੈਨ ਤੇ ਭਾਜਪਾ ਦੇ ਸੂਬਾ ਕਾਰਜਕਰਨੀ ਦੇ ਮੈਂਬਰ ਭਾਈ ਪਰਮਜੀਤ ਸਿੰਘ ਨੂੰ ਉਦੋਂ ਭਾਜੜਾਂ ਪੈ ਗਈਆਂ ਜਦੋਂ ਪਿੰਡ ਪਹੁੰਚਣ ਤੇ ਪਿੰਡ ਦੇ ਵਸਨੀਕਾਂ ਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਡਾ.ਪਰਮਜੀਤ ਸਿੰਘ ਨੂੰ ਕਾਲੇ ਝੰਡੇ ਦਿਖਾਏ। ਕਿਸਾਨਾਂ ਤੇ ਪਿੰਡ ਵਾਸੀਆਂ ਦੇ ਭਾਰੀ ਵਿਰੋਧ ਕਰਨ ਕਰਕੇ ਪਰਮਜੀਤ ਸਿੰਘ ਨੂੰ ਮੀਟਿੰਗ ਕਿਤੇ ਤੋਂ ਬਿਨਾਂ ਹੀ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ‘ਚੋਂ ਜਾਣਾ ਪਿਆ।
ਇਸ ਦੇ ਨਾਲ ਹੀ ਉਨ੍ਹਾਂ ਨੇ ਟਰੱਸਟ ਦੀ ਮੀਟਿੰਗ ਦਾ ਆਯੋਜਨ ਕਰਨ ਵਾਲੇ ਬਲਜੀਤ ਸਿੰਘ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਸਨੇ ਅੱਗੇ ਤੋਂ ਅਜਿਹੀ ਕੋਈ ਮੀਟਿੰਗ ਪਿੰਡ ਵਿਚ ਬਣਾਈ ਤਾਂ ਉਸ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਯਾਦਵਿੰਦਰ ਸ਼ਰਮਾ, ਕਰਨੈਲ ਸਿੰਘ, ਅਵਤਾਰ ਸਿੰਘ ,ਗੁਰਚਰਨ ਸਿੰਘ, ਪਰਮਜੀਤ ਸਿੰਘ, ਲਖਵਿੰਦਰ ਸਿੰਘ, ਅਮਰੀਕ ਸਿੰਘ ਘਰਾਲਾ ਪ੍ਰੇਮ ਸਿੰਘ ਫੌਜੀ ਸਾਬਕਾ ਸਰਪੰਚ ਵਾਹਿਗੁਰੂ ਸਿੰਘ ਜਲਾਲਪੁਰ ਤੋਂ ਇਲਾਵਾ ਪਿੰਡ ਦੇ ਬਹੁਤ ਸਾਰੇ ਬੱਚੇ ਨੌਜਵਾਨ ਔਰਤਾਂ ਤੇ ਮਰਦਾਂ ਨੇ ਹਾਜ਼ਰ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਟਰੱਸਟ ਦੇ ਬਣਾਏ ਗਏ ਬੈਨਰਾਂ ਨੂੰ ਲੀਰੋ ਲੀਰ ਕਰ ਦਿੱਤਾ ਗਿਆ ਹੈ।