ਅੰਮ੍ਰਿਤਸਰ : ਖੇਤੀ ਕਾਨੂੰਨ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਵੱਧਦਾ ਜਾ ਰਿਹਾ ਹੈ। ਕਿਸਾਨਾਂ ਨੇ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਜਿਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੇਸ਼ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ। ਕਿ ਸਾਰੇ ਲੋਕ 25 ਜਨਵਰੀ ਤੋਂ ਪਹਿਲਾਂ ਪਹਿਲਾਂ ਦਿੱਲੀ ਪਹੁੰਚਣ ਦਾ ਯਤਨ ਕਰਨ। ਕਿਉਂਕਿ ਦੇਰੀ ਨਾਲ ਚੱਲਣ ਕਾਰਨ ਦਿੱਲੀ ਸਮੇਂ ਸਿਰ ਨਹੀਂ ਪਹੁੰਚਿਆ ਜਾਵੇਗਾ।
ਇਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਹੜੇ ਕਿਸਾਨ ਦਿੱਲੀ ਨਹੀਂ ਪਹੁੰਚ ਸਕਦੇ। ਉਹ ਆਪਣੇ ਸ਼ਹਿਰਾਂ ਦੇ ਬਾਈਪਾਸ ‘ਤੇ ਹੀ ਟਰੈਕਟਰ ਮਾਰਚ ਕੱਢਣ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਯਾਦ ਰਹੇ ਇਹ ਮਾਰਚ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਗੁਰੂ ਦੇ ਰੇਲਵੇ ਸਟੇਸ਼ਨ ‘ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਨੂੰ 100 ਦਿਨ ਤੋਂ ਵੱਧ ਸਮਾਂ ਹੋ ਗਿਆ ਹੈ। ਦੂਸਰੇ ਪਾਸੇ ਬੀਜੇਪੀ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਪਿੱਛਲੇ 116 ਦਿਨਾਂ ਤੋਂ ਧਰਨਾ ਦੇ ਰਹੀ ਜਥੇਬੰਦੀ ਕਿਸਾਨ ਸੰਘਰਸ਼ ਕਮੇਟੀ ਅੱਜ ਦਿੱਲੀ ਨੂੰ ਆਪਣਾ ਦੂਸਰਾ ਜਥਾ ਰਵਾਨਾ ਕਰੇਗੀ। ਜੋ 26 ਜਨਵਰੀ ਦੀ ਕਿਸਾਨ ਪਰੇਡ ਵਿੱਚ ਹਿੱਸਾ ਲਵੇਗਾ।