ਨਵੀਂ ਦਿੱਲੀ: ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਮੰਗਲਵਾਰ ਨੂੰ 62ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਸ ਦੌਰਾਨ ਦਿੱਲੀ ਦੇ ਤਿੰਨ ਰੂਟਾਂ ’ਤੇ ਮੰਗਲਵਾਰ ਨੂੰ ਕਿਸਾਨ ਸੰਗਠਨ ਟਰੈਕਟਰ ਪਰੇਡ ਵੀ ਕੱਢ ਰਹੇ ਹਨ।
ਦਿੱਲੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ ਜਿਸ ਨੂੰ ਸਥਾਨਕ ਲੋਕਾਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦਿੱਲੀ ਦੇ ਸਵਰੂਪ ਨਗਰ ‘ਚ ਸਥਾਨਕ ਲੋਕਾਂ ਨੇ ਕਿਸਾਨਾਂ ਤੇ ਫੁੱਲਾਂ ਦੀ ਬੁਛਾੜ ਕੀਤੀ। ਇਨ੍ਹਾਂ ਲੋਕਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ। ਧਰਨੇ ‘ਚ ਸ਼ਾਮਲ ਲੋਕਾਂ ਦੀ ਹਰ ਜ਼ਰੂਰਤ ਅਸੀਂ ਪੂਰੀ ਕਰਾਂਗੇ।