ਨਵੀਂ ਦਿੱਲੀ: ਦਿੱਲੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ, ਤਾਂ ਇਸ ਦੌਰਾਨ ਕਿਸਾਨਾਂ ਅਤੇ ਦਿੱਲੀ ਪੁਲਿਸ ਵਿਚਾਲੇ ਹਾਲਾਤ ਤਣਾਅਪੂਰਨ ਵੀ ਦਿਖਾਈ ਦੇ ਰਹੇ ਹਨ। ਸਿੰਘੂ ਬਾਰਡਰ ਤੋਂ ਚੱਲਿਆ ਕਿਸਾਨਾਂ ਦਾ ਕਾਫਲਾ ਜਿਵੇਂ ਹੀ ਸੰਜੈ ਗਾਂਧੀ ਟਰਾਂਸਪੋਰਟ ਨਗਰ ਵੱਲ ਵਧਣ ਲੱਗਾ ਤਾਂ ਪੁਲਿਸ ਨੇ ਵੱਡੇ ਇਕੱਠ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਅੰਦੋਲਨਕਾਰੀ ਕਿਸਾਨਾਂ ਤੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਇਸ ਤੋਂ ਇਲਾਵਾ ਕਿਸਾਨਾਂ ਤੇ ਹੰਝੂ ਗੈਸ ਦੇ ਗੋਲੇ ਵੀ ਛੱਡੇ।
ਪੁਲਿਸ ਦੀਆਂ ਸਾਰੀਆਂ ਰੋਕਾਂ ਨੂੰ ਤੋੜਦੇ ਹੋਏ ਅੰਦੋਲਨਕਾਰੀ ਕਿਸਾਨ ਸੰਜੈ ਗਾਂਧੀ ਟਰਾਂਸਪੋਰਟ ਨਗਰ ਤੋਂ ਅੱਗੇ ਵਧ ਰਹੇ ਹਨ। ਇਹ ਸਾਰੇ ਕਿਸਾਨ ਸਿੰਘੂ ਬਾਰਡਰ ਤੋਂ ਰਵਾਨਾ ਹੋਏ ਹਨ। ਗੁੱਸੇ ਵਿੱਚ ਆਏ ਅੰਦੋਲਨਕਾਰੀ ਕਿਸਾਨਾਂ ਵੱਲੋਂ ਦਿੱਲੀ ਪੁਲੀਸ ਦੀਆਂ ਬੁਛਾੜਾਂ ਵਾਲੀਆਂ ਗੱਡੀਆਂ ਤੇ ਚੜ੍ਹ ਗਏ ਹਨ। ਇੱਥੇ ਵੀ ਹਾਲਾਤ ਕਾਫੀ ਤਣਾਅਪੂਰਨ ਬਣ ਗਿਆ ਹੈ।