ਨਵੀਂ ਦਿੱਲੀ: ਦਿੱਲੀ ਵਿੱਚ ਕਿਸਾਨਾਂ ਵੱਲੋਂ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਕਿਸਾਨ ਪੁਲਿਸ ਦੀਆਂ ਸਾਰੀਆਂ ਰੋਕਾਂ ਨੂੰ ਤੋੜਦੇ ਹੋਏ ਅੱਗੇ ਵੱਧ ਰਹੇ ਹਨ। ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਿਸ ਵਿਚਕਾਰ ਹੋਈ ਸਹਿਮਤੀ ਤੋਂ ਹਟਕੇ ਕੁੱਝ ਪ੍ਰਦਰਸ਼ਨਕਾਰੀ ਦਿੱਲੀ ਦੇ ਰਿੰਗ ਰੋਡ ਤੋਂ ਹੁੰਦੇ ਹੋਏ ਲਾਲ ਕਿਲ੍ਹੇ ਤੱਕ ਪੁੱਜ ਗਏ ਹਨ। ਜਿਨ੍ਹਾਂ ਨੂੰ ਰੋਕਣ ‘ਚ ਪੁਲਿਸ ਅਸਫਲ ਰਹੀ ਹੈ।
ਤਣਾਅਪੂਰਨ ਸਥਿਤੀ ਨੂੰ ਦੇਖਦਿਆਂ ਲਾਲ ਕਿਲ੍ਹਾ, ਇੰਦਰਪ੍ਰਸਤ ਮੈਟਰੋ ਸਣੇ ਕਈ ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਆਈਟੀਓ ‘ਚ ਝੜਪ ਹੋਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਲਾਠੀਚਾਰਜ ਕੀਤਾ ਤੇ ਹੰਝੂ ਗੈਸ ਦੇ ਗੋਲੇ ਛੱਡੇ।
ਲਾਲ ਕਿਲ੍ਹੇ ਦੇ ਪਰਿਸਰ ‘ਚ ਇਕੱਠੇ ਹੋਏ ਕਿਸਾਨਾਂ ਦੀ ਵਾਇਰਲ ਵੀਡੀਓਜ਼: