ਨਵੀਂ ਦਿੱਲੀ: ਕਿਸਾਨ ਅੰਦੋਲਨ ਵਿਚਾਲੇ ਦਿੱਲੀ ਦੀਆਂ ਸਰਹੱਦਾਂ ‘ਤੇ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਹੋਇਆ ਹੈ। ਸਿੰਘੂ, ਗਾਜ਼ੀਪੁਰ ਤੇ ਟਿਕਰੀ ਬਾਰਡਰ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਹੱਦਾਂ ਨੂੰ ਸੀਲ ਕਰਕੇ ਕੇ ਪੈਦਲ ਰਸਤਾ ਬੰਦ ਕਰਨ ਦੀਆਂ ਖਬਰਾਂ ਵੀ ਆ ਰਹੀਆਂ ਹਨ।
ਇਸ ਤੋਂ ਇਲਾਵਾਂ ਕੁਝ ਲੋਕਾਂ ਵਲੋਂ ਸਿੰਘੂ ਬਾਰਡਰ ਨੂੰ ਖ਼ਾਲੀ ਕਰਨ ਦੇ ਨਾਅਰੇ ਲਾਏ ਜਾ ਰਹੇ ਹਨ। ਇਨ੍ਹਾਂ ਲੋਕਾਂ ਨੇ ਹੱਥਾਂ ‘ਚ ਸਿੰਘੂ ਬਾਰਡਰ ਖ਼ਾਲੀ ਕਰੋ ਦੇ ਬੈਨਰ ਵੀ ਫੜੇ ਹੋਏ ਹਨ। ਜਾਣਕਾਰੀ ਮੁਤਾਬਕ ਇਹ ਲੋਕ ਖੁਦ ਨੂੰ ਸਥਾਨਕ ਵਾਸੀ ਕਹਿ ਰਹੇ ਨੇ ਤੇ ਵੱਡੀ ਗਿਣਤੀ ਵਿਚ ਇਨ੍ਹਾਂ ਲੋਕਾਂ ਨੇ ਇਕੱਠੇ ਹੋ ਕੇ ਇਥੇ ਨਾਅਰੇਬਾਜ਼ੀ ਕੀਤੀ।