ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਇਸ ਚੇਅਰਮੈਨ (ਕੈਬਨਿਟ ਰੈਂਕ) ਵਜੋਂ ਰਾਜਿੰਦਰ ਗੁਪਤਾ ਦੇ ਕਾਰਜਕਾਲ ਵਿਚ 28 ਮਾਰਚ, 2021 ਤੋਂ ਅਗਲੇ ਪੰਜ ਸਾਲਾਂ ਭਾਵ 27 ਮਾਰਚ, 2026 ਤੱਕ ਵਾਧਾ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਮਿਲਣ ਉਪਰੰਤ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।